25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਗਰ ਕੌਂਸਲ ਸ਼ਾਮਚੁਰਾਸੀ 'ਚ 'ਆਪ' ਦੀ ਜਿੱਤ ਸਰਕਾਰ ਦੇ ਵਿਕਾਸ ਤੇ ਇਮਾਨਦਾਰ ਰਾਜਨੀਤੀ 'ਤੇ ਮੋਹਰ-ਡਾ. ਰਵਜੋਤ ਸਿੰਘ

Ad Position 21
No active advertisement
ਅਜੀਤ ਡੈਸਕ 14-06-2026
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਨਗਰ ਕੌਂਸਲ ਸ਼ਾਮਚੁਰਾਸੀ ਦੇ ਚੋਣ ਨਤੀਜਿਆਂ 'ਚ 9 'ਚੋਂ 6 ਵਾਰਡਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਵੱਡੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਸਰਕਾਰ ਦੇ ਵਿਕਾਸ ਤੇ ਇਮਾਨਦਾਰ ਰਾਜਨੀਤੀ 'ਤੇ ਮੋਹਰ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ 'ਆਪ' ਦੇ ਹੱਕ 'ਚ ਜੋ ਫ਼ਤਵਾ ਦਿੱਤਾ ਹੈ, ਉਹ ਉਸ ਲਈ ਉਨ੍ਹਾਂ ਦੇ ਹਮੇਸ਼ਾਂ ਧੰਨਵਾਦੀ ਰਹਿਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਵਲੋਂ ਸੂਬੇ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਲੋਕਪੱਖੀ ਨੀਤੀਆਂ ਕਰਕੇ ਹੀ ਨਗਰ ਕੌਂਸਲ ਸ਼ਾਮਚੁਰਾਸੀ 'ਚ 'ਆਪ' ਦੀ ਜਿੱਤ ਹੋਈ ਹੈ ਅਤੇ ਹੁਣ ਇਥੇ ਬਹੁਤ ਜਲਦ 'ਆਪ' ਦਾ ਨਗਰ ਕੌਂਸਲ ਪ੍ਰਧਾਨ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਤੋਂ ਸਾਫ਼ ਹੋ ਚੁੱਕਾ ਹੈ ਕਿ ਲੋਕ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਵੀ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਦੁਬਾਰਾ ਸਰਕਾਰ ਬਣਾਉਣਗੇ | ਉਨ੍ਹਾਂ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ 'ਆਪ' ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਇਕ ਕੀਤਾ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨੇਰੀ ਅਤੇ ਤੂਫ਼ਾਨ ਦੇ ਚੱਲਦਿਆਂ ਸਤਿਗੁਰੂ ਰਾਈਸ ਮਿੱਲ ਦੀ ਟੀਨ ਸ਼ੈੱਡ ਤੇ ਮਸ਼ੀਨਰੀ ਨੁਕਸਾਨੀ, ਲੱਖਾਂ ਦਾ ਨੁਕਸਾਨ... ਅਗਲੀ ਖ਼ਬਰ ਗੁਰਦੁਆਰਾ ਘਾਗੋਂ ਗੁਰੂ ਵਿਖੇ 2 ਦਿਨਾ ਕੈਂਸਰ, ਅੱਖਾਂ ਤੇ ਮੈਡੀਕਲ ਜਾਂਚ ਕੈਂਪ ਅੱਜ ਤੋਂ
Ad Position 24