ਮਾਹਿਲਪੁਰ, 14 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ 70 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਨੇ ਨੌਜਵਾਨ ਕੁਲਦੀਪ ਸਿੰਘ ਉਰਫ਼ ਗੋਗੀ ਪੁੱਤਰ ਗਿਆਨ ਚੰਦ ਵਾਸੀ ਮਾਹਲਾ ਵਲਟੋਹੀਆ ਦੀ ਸ਼ੱਕ ਦੀ ਆਧਾਰ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤੇ ਉਸ ਪਾਸੋਂ 70 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਹੋਈਆਂ, ਜਿਸ 'ਤੇ ਮੁਕੱਦਮਾ ਦਰਜ ਕੀਤਾ |