ਜਲਵੇਹੜਾ 'ਚ ਧਾਰਮਿਕ ਸਮਾਗਮ ਕਰਵਾਇਆ
ਅਜੀਤ ਡੈਸਕ
15-06-2026
ਕੋਟਫ਼ਤੂਹੀ, 14 ਜੂਨ (ਅਟਵਾਲ)-ਪਿੰਡ ਜਲਵੇਹੜਾ ਦੇ ਗੁਰਦੁਆਰਾ ਸਮਾਧਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮÏਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ 'ਚ ਬਾਬਾ ਰਵਿੰਦਰ ਸਿੰਘ ਜੋਨੀ, ਬਾਬਾ ਕਰਤਾਰ ਸਿੰਘ ਜਲਵੇਹੜਾ, ਭਾਈ ਫਤਿਹ ਸਿੰਘ ਜਲਵੇਹੜਾ, ਭਾਈ ਹਰਪ੍ਰੀਤ ਸਿੰਘ ਜਲਵੇਹੜਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਅਜੀਤ ਸਿੰਘ, ਕਮਲਇਕਬਾਲ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਅਮਰੀਕ ਸਿੰਘ, ਫ਼ਕੀਰ ਚੰਦ, ਹਰਜੀਤ ਸਿੰਘ, ਹਰਜਿੰਦਰ ਸਿੰਘ, ਸਰਪੰਚ ਜਗਜੀਤਪਾਲ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਤਰਸੇਮ ਸਿੰਘ, ਸਰਪੰਚ ਰਜਨੀ ਬਾਲਾ, ਸਿਮਰਨਜੀਤ ਸਿੰਘ ਪੰਚ, ਇੰਦਰਜੀਤ ਸਿੰਘ, ਬਲਜਿੰਦਰ ਸਿੰਘ ਪੰਚ, ਅਮਨਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਤਰਸੇਮ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |