08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਡੀ. ਟੀ. ਐੱਫ਼. ਨੇ ਡਰੱਗ ਸਰਵੇ 'ਚ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾਉਣ ਦੀ ਕੀਤੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 16-06-2026
ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ. ਟੀ. ਐੱਫ਼.) ਨੇ ਡਰੱਗ ਕਮ ਸਮਾਜਿਕ ਆਰਥਿਕ ਸੈਂਸਜ ਦੇ ਨਾਂਅ 'ਤੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਤੋਂ ਜਬਰੀ ਗੈਰ-ਵਿੱਦਿਅਕ ਡਿਊਟੀਆਂ ਲੈਣ ਨੂੰ ਆਪਣੇ ਰਾਜਨੀਤਿਕ ਮੁਫ਼ਾਦਾਂ ਨੂੰ ਪੂਰਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਾਰ ਦਿੱਤਾ ਹੈ | ਇਸ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਡੀ. ਟੀ. ਐੱਫ਼. ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ, ਜਨਰਲ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ, ਵਿੱਤ ਸਕੱਤਰ ਮਨਜੀਤ ਸਿੰਘ ਦਸੂਹਾ, ਪ੍ਰੈੱਸ ਸਕੱਤਰ ਬਲਜੀਤ ਸਿੰਘ ਮਹਿਮੋਵਾਲ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਅਖ਼ਬਾਰਾਂ ਰਾਹੀਂ ਤੇ ਹੋਰ ਸਾਧਨਾਂ ਰਾਹੀਂ ਇਸ ਸਰਵੇ ਲਈ ਸਵੈ-ਇੱਛਿਤ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਸੰਬੰਧੀ ਇਸ਼ਤਿਹਾਰ ਦਿੱਤੇ ਗਏ ਹਨ ਦੂਜੇ ਪਾਸੇ ਅਧਿਕਾਰੀਆਂ ਵਲੋਂ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਦਾ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਡਰੱਗ ਸਰਵੇ ਵਿਚ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾਉਣੀਆਂ ਬੰਦ ਨਾ ਕੀਤੀਆਂ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਸਤਪਾਲ ਕਲੇਰ, ਨੰਦ ਰਾਮ, ਰਜਿੰਦਰ ਹੇਜਮਾਂ, ਪ੍ਰਵੀਨ ਸ਼ੇਰਪੁਰ, ਦਲਜੀਤ ਸਿੰਘ ਮੱਛਰੀਵਾਲ, ਗੁਰਪਾਲ ਸਿੰਘ, ਵਰਿੰਦਰ ਸੈਣੀ, ਰਾਕੇਸ਼ ਕੁਮਾਰ, ਜਸਵਿੰਦਰ ਝਿੰਗੜ, ਰਾਜਨ ਕੁਮਾਰ, ਮਨਜੀਤ ਸਿੰਘ, ਰੇਸ਼ਮ ਸਿੰਘ ਧੁੱਗਾ, ਰਾਜਵਿੰਦਰ ਸਿੰਘ ਬੁੱਢੀ ਪਿੰਡ, ਪ੍ਰਦੀਪ ਸ਼ਰਮਾ, ਇਕਬਾਲ ਸਿੰਘ, ਬਲਕਾਰ ਸਿੰਘ ਪੁਰੀਕਾ, ਸੰਦੀਪ ਸਿੰਘ ਅਤੇ ਜਰਨੈਲ ਡਘਾਮ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਿ ਸਿਵਾਏ ਤੇ ਬਲੱਡ ਮਸ਼ੀਨ ਵੈੱਲਫੇਅਰ ਸੁਸਾਇਟੀ ਦੇ ਕੈਂਪ 'ਚ 54 ਯੂਨਿਟ ਖ਼ੂਨ ਇਕੱਤਰ <br/> ਅਗਲੀ ਖ਼ਬਰ ਜੋੜ ਮੇਲੇ 'ਤੇ ਵਿਸ਼ੇਸ਼ ਸੰਤ ਬਾਬਾ ਹਰੀ ਸਿੰਘ ਨੈਕੀ ਵਾਲੇ <br/>
Ad Position 24