ਮੁਕੇਰੀਆਂ, 15 ਜੂਨ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਪ੍ਰਧਾਨ ਰਜਤ ਮਹਾਜਨ, ਸੰਜੀਵ ਧੂਤ, ਵਿੱਤ ਸਕੱਤਰ ਵਰਿੰਦਰ ਵਿਕੀ ਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 17 ਜੂਨ ਨੂੰ ਮੁੱਖ ਮੰਤਰੀ ਦੀ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲ ਦੇ ਨੇੜੇ ਭਟਲਾ ਆਮਦ 'ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰੇਗੀ, ਜਿਸ ਨੂੰ ਲੈ ਕੇ ਲਾਮਬੰਦੀ ਜ਼ੋਰਾਂ 'ਤੇ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸੰਘਰਸ਼ ਕਮੇਟੀ ਨੂੰ ਲਾਰਿਆਂ ਤੋਂ ਸਵਾਏ ਕੁੱਝ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਕੋਲ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਤੋਂ ਸਿਵਾਏ ਕੋਈ ਹੋਰ ਰਸਤਾ ਨਹੀਂ ਬਚਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਕੀਤਾ ਅਧੂਰਾ ਨੋਟੀਫ਼ਿਕੇਸ਼ਨ ਪੂਰਾ ਕਰੇ | ਆਗੂਆਂ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਦੇ ਵਾਅਦੇ ਤੋਂ ਭੱਜ ਗਈ ਹੈ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਆਰ-ਪਾਰ ਦੀ ਲੜਾਈ ਲੜੇਗੀ | ਇਸ ਮੌਕੇ ਸਤ ਪ੍ਰਕਾਸ਼, ਪਿ੍ੰਸ ਪਲਿਆਲ ਗੜ੍ਹਦੀਵਾਲ, ਤਿਲਕ ਰਾਜ, ਰਾਜਦੀਪ ਸਿੰਘ ਨੌਸ਼ਹਿਰਾ, ਮਨਜੀਤ ਸਿੰਘ, ਜਸਵੰਤ ਸਿੰਘ, ਬਲਵਿੰਦਰ ਟਾਕ, ਬਿ੍ਜ ਮੋਹਨ, ਰਿਸ਼ਵ ਦੇਵ, ਪਰਮਜੀਤ ਸਿੰਘ, ਖੁਸ਼ਵੰਤ ਸਿੰਘ, ਪਰਸਰਾਮ, ਤਰਸੇਮ ਲਾਲ, ਰਮਾਕਾਂਤ, ਅਮਰ ਸਿੰਘ, ਪਿ੍ਤਪਾਲ ਚੌਟਾਲਾ, ਲੈਕ. ਰਾਜੇਸ਼ ਕੁਮਾਰ, ਰੌਸ਼ਨ ਲਾਲ, ਸੁਭਾਸ਼ ਠਾਕੁਰ, ਨਸੀਬ ਕੁਮਾਰ, ਸਮਰੱਥ ਠਾਕੁਰ, ਸਰਬਜੀਤ ਸਿੰਘ, ਅਜਮੇਰ ਸਿੰਘ, ਸੁਰਿੰਦਰ ਸਿੰਘ, ਵਿਨੋਦ ਕੁਮਾਰ, ਗੁਰਪਾਲ ਸਿੰਘ, ਰਮੇਸ਼ ਕੁਮਾਰ, ਨੀਲ ਕਮਲ, ਅਨਿਲ ਭੰਗਾਲਾ, ਸੰਦੀਪ ਕੌਸ਼ਲ, ਸੁਰਜੀਤ ਰਾਜਾ, ਰਾਜੇਸ਼ ਸੰਗੋਤਰਾ, ਰਕੇਸ਼ ਡਡਵਾਲ, ਰਕੇਸ਼ ਸੰਗੋਤਰਾ, ਸੁਖਜਿੰਦਰ ਸਿੰਘ, ਰਵਿੰਦਰ ਕੁਮਾਰ, ਕਸ਼ਮੀਰ ਸਿੰਘ ਤੇ ਚਮਨ ਲਾਲ ਆਦਿ ਸਾਥੀ ਹਾਜ਼ਰ ਸਨ |