09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸੀ. ਐੱਚ. ਸੀ. ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 16-06-2026
ਹਰਿਆਣਾ, 15 ਜੂਨ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਸੀ. ਐੱਚ. ਸੀ. ਭੂੰਗਾ ਦੀ ਅਗਵਾਈ ਹੇਠ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਹੁਸ਼ਿਆਰਪੁਰ ਡਾ. ਸੀਮਾ ਗਰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਡਾ. ਸੀਮਾ ਗਰਗ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਬਾਰ ਇੰਟੈਂਸੀਫਾਈਡ ਪਲਸ ਪੋਲੀਓ 28 ਜੂਨ ਨੂੰ ਮਨਾਇਆ ਜਾ ਰਿਹਾ ਹੈ, ਜਿਸ 'ਚ ਜ਼ਿਲੇ੍ਹ ਭਰ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਹਿਲੇ ਦਿਨ ਬੂਥਾਂ ਅਤੇ ਬਾਕੀ ਦੋ ਦਿਨ ਘਰ-ਘਰ ਜਾ ਕੇ ਲਗਾਈਆਂ ਗਈਆਂ ਟੀਮਾਂ ਦੁਆਰਾ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ਮੌਕੇ ਨੋਡਲ ਅਫ਼ਸਰ ਡਾ. ਜਗਤਾਰ ਸਿੰਘ, ਡਾ. ਅਮਰਦੀਪ ਭੇਲਾ, ਡਾ. ਗੁਰਦਰਸ਼ਨ, ਜਸਤਿੰਦਰ ਸਿੰਘ ਬੀ. ਈ. ਈ. ਆਰ. ਬੀ. ਐਸ. ਕੇ. ਟੀਮਾਂ, ਐਲ. ਐਚ. ਵੀ., ਏ. ਐਨ. ਐਮ., ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਫੈਸੀਲੀਟੇਟਰ, ਆਸ਼ਾ ਵਰਕਰਾਂ ਤੇ ਸਿਹਤ ਵਿਭਾਗ ਹੋਰ ਦੇ ਕਰਮਚਾਰੀਆਂ ਨੇ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਤਜਿੰਦਰ ਸੋਨੰੂ ਬਣੇ ਵਪਾਰ ਸੈੱਲ ਟਾਂਡਾ ਦੇ ਪ੍ਰਧਾਨ <br/> ਅਗਲੀ ਖ਼ਬਰ ਲੋਕ ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਆਸ਼ਿਕਾ ਜੈਨ
Ad Position 24