ਟਾਂਡਾ ਉੜਮੁੜ, 15 ਜੂਨ (ਕੁਲਬੀਰ ਸਿੰਘ ਗੁਰਾਇਆ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਤੇਜਿੰਦਰ ਸਿੰਘ ਸੋਨੰੂ ਨੂੰ ਟਾਂਡਾ ਵਪਾਰ ਸੈੱਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਇਸ ਮੌਕੇ ਸੋਨੰੂ ਜਾਜਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਤੇ ਵਰਕਰਾਂ ਨੇ ਤੇਜਿੰਦਰ ਸਿੰਘ ਸੋਨੰੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ | ਇਸ ਮੌਕੇ ਸਤਿੰਦਰ ਸਿੰਘ ਸੰਧੂ, ਗੁਰਵਿੰਦਰ ਸਿੰਘ ਮੋਕਮਗੜ, ਪਿ੍ਥੀਪਾਲ ਸਿੰਘ ਦਾਤਾ ਆਦਿ ਹਾਜ਼ਰ ਸਨ |