09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ 'ਚ ਬੀ. ਐੱਡ ਦੇ ਦਾਖ਼ਲੇ ਲਈ ਹੋਣ ਵਾਲੀ ਪ੍ਰੀਖਿਆ ਸੰਬੰਧੀ 'ਹੈਲਪ ਡੈਸਕ ਸਥਾਪਿਤ-ਪਿ੍ੰਸੀਪਲ ਡਾ. ਭੱਲਾ <br/>

Ad Position 21
No active advertisement
ਅਜੀਤ ਡੈਸਕ 16-06-2026
ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਦੇ ਪਿ੍ੰਸੀਪਲ ਡਾ. ਵਿਧੀ ਭੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸੈਸ਼ਨ 2026-28 ਲਈ ਬੀ. ਐੱਡ. ਦਾਖਲਾ ਪ੍ਰੀਖਿਆ 2 ਅਗਸਤ ਨੂੰ ਕਰਵਾਈ ਜਾਵੇਗੀ | ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ, ਐਜੂਕੇਸ਼ਨ ਕਾਲਜ ਦੇ ਸਕੱਤਰ ਨਵਰੋਜ ਸ਼ਰਮਾ ਤੇ ਪਿੰ੍ਰਸੀਪਲ ਡਾ. ਵਿਧੀ ਭੱਲਾ ਦੀ ਅਗਵਾਈ ਵਿਚ ਚੱਲ ਰਹੀ ਸੰਸਥਾ ਨੇ ਬੀ. ਐੱਡ ਸੈਸ਼ਨ 2026-28 ਦੇ ਦਾਖ਼ਲੇ ਲਈ ਬਿਨੈਕਾਰਾਂ ਦੀ ਸਹਾਇਤਾ ਲਈ 'ਹੈਲਪ ਡੈਸਕ' ਸਥਾਪਿਤ ਕੀਤਾ | ਪਿ੍ੰਸੀਪਲ ਡਾ. ਵਿਧੀ ਭੱਲਾ ਨੇ ਦੱਸਿਆ ਕਿ ਪੰਜਾਬ ਵਿਚ ਬੀ. ਐੱਡ ਦੀ ਸੰਯੁਕਤ ਦਾਖਲਾ ਪ੍ਰਕਿਰਿਆ ਇਸ ਵਾਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਸੰਚਾਲਿਤ ਕੀਤੀ ਜਾ ਰਹੀ ਹੈ, ਜਿਸ 'ਚ ਆਨਲਾਈਨ ਰਜਿਸਟੇ੍ਰਸ਼ਨ ਦੀ ਮਿਤੀ 20 ਜੂਨ ਤੋਂ ਸ਼ੁਰੂ ਹੈ | ਬੀ. ਐੱਡ ਦੇ ਰਜਿਸਟ੍ਰੇਸ਼ਨ ਫਾਰਮ ਭਰਨ ਲਈ, ਦਾਖ਼ਲੇ ਤੇ ਅਰਜ਼ੀਆਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦੂਰ ਕਰਨ ਲਈ ਕਾਲਜ ਦਾ ਸਹਾਇਤਾ ਕੇਂਦਰ ਹਮੇਸ਼ਾਂ ਬਿਨੈਕਾਰਾਂ ਦਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਨਾਲ ਹੀ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਤੇ ਕੋਚਿੰਗ ਦੀ ਸੁਵਿਧਾ ਵੀ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕਾਲਜ 'ਚ ਐਮ. ਐੱਡ. ਕਰਨ ਦੇ ਚਾਹਵਾਨ ਵਿਦਿਆਰਥੀ ਵੀ ਕਾਲਜ 'ਚ ਆ ਕੇ ਆਪਣਾ ਰਜਿਸਟੇ੍ਰਸ਼ਨ ਫਾਰਮ ਭਰ ਸਕਦੇ ਹਨ | ਜ਼ਿਕਰਯੋਗ ਹੈ ਕਿ ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐੱਮ. ਭੱਲਾ ਤੇ ਪਿ੍ੰਸੀਪਲ ਡਾ. ਵਿਧੀ ਭੱਲਾ ਦੀ ਅਗਵਾਈ 'ਚ ਅਗਵਾਈ 'ਚ ਕਾਲਜ ਨਿਰੰਤਰ ਵਿਕਾਸ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਖੂਨਦਾਤਾ ਦਿਵਸ ਮੌਕੇ ਬੀ. ਐਸ. ਐਫ. ਖੜਕਾਂ ਕੈਂਪ ਵਿਖੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਤਜਿੰਦਰ ਸੋਨੰੂ ਬਣੇ ਵਪਾਰ ਸੈੱਲ ਟਾਂਡਾ ਦੇ ਪ੍ਰਧਾਨ <br/>
Ad Position 24