14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੁਕੇਰੀਆਂ ਸ਼ਹਿਰ ਅੰਦਰ ਗੰਦੇ ਨਾਲਿਆਂ ਦੀ ਸਫ਼ਾਈ ਤੇ ਡੂੰਘਾਈ ਨਾ ਹੋਣ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ

Ad Position 21
No active advertisement
ਅਜੀਤ ਡੈਸਕ 19-06-2026
ਮੁਕੇਰੀਆਂ, 18 ਜੂਨ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ ਅੰਦਰ ਵਗਦੇ ਗੰਦੇ ਨਾਲਿਆਂ ਦੀ ਸਫ਼ਾਈ ਤੇ ਡੂੰਘਾਈ ਪਿਛਲੇ ਕੁੱਝ ਸਮੇਂ ਤੋਂ ਨਾ ਹੋਣ ਕਾਰਨ ਇਨ੍ਹਾਂ ਵਿਚ ਭਾਰੀ ਮਾਤਰਾ ਵਿਚ ਜੜੀ ਬੂਟੀ ਉੱਗੀ ਪਈ ਹੈ, ਜਿਸ ਕਾਰਨ ਨਾਲਿਆਂ ਦੇ ਪਾਣੀ ਦਾ ਸਹੀ ਢੰਗ ਨਾਲ ਨਿਕਾਸ ਨਹੀਂ ਹੁੰਦਾ। ਇਸ ਸੰਬੰਧੀ ਲੋਕਾਂ ਨੇ ਦੱਸਿਆ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਤੇ ਗੰਦੇ ਨਾਲਿਆਂ ਦੀ ਸਫ਼ਾਈ ਅਤੇ ਡੂੰਘਾਈ ਨਾ ਹੋਣ ਕਾਰਨ ਬਰਸਾਤਾਂ ਦੇ ਦਿਨਾਂ ‘ਚ ਇਸ ਦਾ ਪਾਣੀ �ਵਰਫ਼ਲੋ ਹੋ ਕੇ ਸੜਕਾਂ ਅਤੇ ਗਲੀਆਂ-ਨਾਲੀਆਂ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਵਿਚ ਘੁੰਮਣਾ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਗੰਦੇ ਨਾਲਿਆਂ ਦੀ ਖਸਤਾ ਹਾਲਤ ਕਾਰਨ ਇਸ ਵਿਚੋਂ ਨਿਕਲਦਾ ਗੰਦਾ ਪਾਣੀ ਖੇਤਾਂ ਵਿਚ ਵੜਨ ਨਾਲ ਵੱਡੇ ਪੱਧਰ ‘ਤੇ ਫ਼ਸਲਾਂ ਖ਼ਰਾਬ ਹੋ ਜਾਂਦੀਆਂ, ਜਿਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭਾਰੀ ਨੁਕਸਾਨ ਚੱਲ ਕੇ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਹੀ ਅਜਿਹਾ ਹੁੰਦਾ ਹੈ ਕਿ ਬਰਸਾਤਾਂ ਦੇ ਦਿਨਾਂ ਵਿਚ ਪੈਦਾ ਹੁੰਦੀ ਸਮੱਸਿਆ ਤੋਂ ਬਾਅਦ ਸੰਬੰਧਿਤ ਵਿਭਾਗ ਵਲੋਂ ਨਾਲਿਆਂ ਦੀ ਸਫ਼ਾਈ ਅਤੇ ਡੂੰਘਾਈ ਕਰਨੀ ਸ਼ੁਰੂ ਕੀਤੀ ਜਾਂਦੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਨਾਲਿਆਂ ਦੀ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਪਤਾ ਨਹੀਂ ਵਿਭਾਗ ਵਲੋਂ ਕਿਉਂ ਸਮਾਂ ਰਹਿੰਦੇ ਨਾਲਿਆਂ ਦੀ ਸਫ਼ਾਈ ਅਤੇ ਡੂੰਘਾਈ ਕਿਉਂ ਨਹੀਂ ਕੀਤੀ ਜਾਂਦੀ ਅਤੇ ਨਗਰ ਕੌਂਸਲ ਅਧਿਕਾਰੀ ਸਭ ਕੁੱਝ ਜਾਣਦੇ ਹੋਏ ਵੀ ਮੂਕ ਦਰਸ਼ਕ ਬਣੀ ਬੈਠੇ ਹਨ। ਉਨ੍ਹਾਂ ਕਿਹਾ ਕਿ ਨਾਲਿਆਂ ਵਿਚ ਉੱਗੀ ਭਾਰੀ ਮਾਤਰਾ ਵਿਚ ਜੜੀ ਬੂਟੀ ਵਿਚ ਮੱਛਰ, ਮੱਖੀਆਂ ਦੀ ਭਰਮਾਰ ਅਤੇ ਹੋਰ ਜ਼ਹਿਰੀਲੇ ਸੱਪ ਕੀੜੇ ਵੱਡੀ ਗਿਣਤੀ ਵਿਚ ਰਹਿੰਦੇ ਹਨ ਜਿਸ ਨਾਲ ਮਲੇਰੀਆ ਅਤੇ ਹੋਰ ਕਈ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਪਾਸੋਂ ਮੰਗ ਕੀਤੀ ਕਿ ਮੁਕੇਰੀਆਂ ਸ਼ਹਿਰ ਅੰਦਰ ਵਗਦੇ ਗੰਦੇ ਨਾਲਿਆਂ ਦੀ ਸਫ਼ਾਈ ਤੇ ਡੂੰਘਾਈ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਕਰਵਾਉਣ ਲਈ ਨਗਰ ਕੌਂਸਲ ਮੁਕੇਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵਰਖਾ ਦੇ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸ਼ਹੀਦੀ ਪੁਰਬ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਨਵੇਂ ਭਾਰਤ ਦੇ ਸ਼ਿਲਪਕਾਰ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਸੋਮ ਪ੍ਰਕਾਸ਼
Ad Position 24