02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਜ਼ਿਲ੍ਹਾ ਮਾਲ ਅਧਿਕਾਰੀ ਵਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਉਪ-ਮੰਡਲ ਪੱਧਰ ’ਤੇ ਕਿਸ਼ਤੀਆਂ ਤੇ ਹੋਰ ਸ੍ਰੋਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 20-06-2026
ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸੰਬੰਧੀ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਜ਼ਿਲ੍ਹਾ ਮਾਲ ਅਧਿਕਾਰੀ-ਕਮ-ਨੋਡਲ ਅਧਿਕਾਰੀ (ਹੜ੍ਹ ਪ੍ਰਬੰਧਨ) ਅਮਨਦੀਪ ਚਾਵਲਾ ਨੇ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਨਦੀਪ ਚਾਵਲਾ ਨੇ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਇਸ ਲਈ ਸਾਰੇ ਸੰਬੰਧਿਤ ਵਿਭਾਗ ਸਮੇਂ ਸਿਰ ਆਪਣੀਆਂ ਤਿਆਰੀਆਂ ਮੁਕੰਮਲ ਕਰ ਲੈਣ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਕਮਰਾ ਨੰਬਰ 138 ਵਿਚ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਤੇ ਇਸ ਦਾ ਹੈਲਪ ਲਾਈਨ ਨੰਬਰ 01882-220412 ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਉਪ-ਮੰਡਲ ਪੱਧਰ ‘ਤੇ ਕਿਸ਼ਤੀਆਂ ਸਮੇਤ ਹੋਰ ਲੋੜੀਂਦੇ ਸਰੋਤਾਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ। ਜੇਕਰ ਕੋਈ ਕਿਸ਼ਤੀ ਖ਼ਰਾਬ ਹੈ ਤਾਂ ਉਸ ਦੀ ਮੁਰੰਮਤ ਨੂੰ ਤਰਜੀਹੀ ਆਧਾਰ ‘ਤੇ ਕਰਵਾਇਆ ਜਾਵੇ, ਗੋਤਾਖੋਰਾਂ ਦੀ ਪਹਿਚਾਣ ਵੀ ਪਹਿਲਾਂ ਹੀ ਕਰ ਲਈ ਜਾਵੇ, ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕਰਕੇ ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਦਿੱਤੀ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਲੋੜੀਂਦੀਆਂ ਦਵਾਈਆਂ ਅਤੇ ਸਿਹਤ ਸੰਬੰਧੀ ਤਿਆਰੀਆਂ ਮੁਕੰਮਲ ਰੱਖਣ, ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਚਾਰੇ ਦੀ ਵਿਵਸਥਾ ਕਰਨ ਅਤੇ ਡਰੇਨੇਜ ਵਿਭਾਗ ਨੂੰ ਪਾਣੀ ਦੀ ਨਿਕਾਸੀ ਸੰਬੰਧੀ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅਮਨਦੀਪ ਚਾਵਲਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਆਫ਼ਤ ਪ੍ਰਬੰਧਨ ਨਾਲ ਜੁੜੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਮੋਬਾਈਲ ਫ਼ੋਨ ਬੰਦ ਨਹੀਂ ਹੋਣਾ ਚਾਹੀਦਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਵਲੋਂ ਡਿਜੀਟਲ ਲਾਇਬ੍ਰੇਰੀ ’ਚ ਵਰਧਮਾਨ ਗਰੁੱਪ ਵਲੋਂ ਸਥਾਪਿਤ ਸੋਲਰ ਪਾਵਰ ਪਲਾਂਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ 1 ਜੁਲਾਈ ਤੋਂ ਖਾਣਾ...
Ad Position 24
No active advertisement