ਹੁਸ਼ਿਆਰਪੁਰ, 19 ਜੂਨ (ਨਰਿੰਦਰ ਸਿੰਘ ਬੱਡਲਾ)-ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਚ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਇਤਰਾਜ਼ਯੋਗ ਵੀਡੀ� ਸ਼ਿਕਾਇਤ ਰੂਪ ਵਿਚ ਆਈ ਸੀ, ਜਿਸ ਦੀ ਜਥੇਦਾਰ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਫੋਰੈਂਸਿਕ ਜਾਂਚ ਕਰਵਾਈ ਤੇ ਇਤਰਾਜ਼ਯੋਗ ਵੀਡੀ� ਸੱਚੀ ਪਾਈ ਗਈ ਇਸ ਵਿਰੁੱਧ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵਲੋਂ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ। ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਲਿਆ ਫ਼ੈਸਲਾ ਸਵਾਗਤਯੋਗ ਹੈ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਅਹੁਦੇ ‘ਤੇ ਬੈਠ ਕੇ ਇਨਸਾਨ ਨੂੰ ਸੰਜਮ ਨਾਲ ਕੰਮ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਕਈ ਵਾਰ ਅਜਿਹੀ ਸ਼ਬਦਾਵਲੀ ਵਰਤਦੇ ਦੇਖੇ ਹਨ ਜਿਨ੍ਹਾਂ ਨਾਲ ਲੋਕਾਂ ਤੇ ਸਿੱਖ ਕੌਮ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।