ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਜ਼ਿਲ੍ਹੇ ‘ਚ ਇੰਟੈਂਸੀਫਾਈਡ ਪਲਸ ਪੋਲਿਓ� ਮੁਹਿੰਮ 28, 29 ਤੇ 30 ਜੂਨ ਨੂੰ ਚਲਾਈ ਜਾਵੇਗੀ। ਇਸ ਸੰਬੰਧੀ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲਿਓ� ਦੀ ਖ਼ੁਰਾਕ ਪਿਲਾ ਕੇ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਕਰਨਾ ਹੈ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਪੋਲਿ� ਇਕ ਗੰਭੀਰ ਵਾਇਰਲ ਬਿਮਾਰੀ ਹੈ ਜੋ ਬੱਚਿਆਂ ਵਿਚ ਅਪਾਹਜਤਾ ਦਾ ਕਾਰਨ ਬਣ ਸਕਦੀ ਹੈ। ਭਾਵੇਂ ਭਾਰਤ ਨੂੰ ਪੋਲਿਓ� ਮੁਕਤ ਦੇਸ਼ ਦਾ ਦਰਜਾ ਮਿਲ ਚੁੱਕਾ ਹੈ, ਪਰ ਇਸ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਮੁਹਿੰਮ ਨੂੰ ਗੰਭੀਰਤਾ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਕੁੱਲ 1,26,186 ਬੱਚਿਆਂ (0-5 ਸਾਲ) ਨੂੰ ਪੋਲਿਓ� ਦੀ ਖ਼ੁਰਾਕ ਪਿਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨੇੜਲੇ ਪੋਲਿਓ� ਬੂਥ ‘ਤੇ ਲੈ ਕੇ ਜਾ ਕੇ ਖ਼ੁਰਾਕ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਭਰ ‘ਚ 799 ਪੋਲਿਓ� ਬੂਥ ਸਥਾਪਿਤ ਕੀਤੇ ਜਾਣਗੇ, ਜਿਨ੍ਹਾਂ ਵਿਚ 753 ਫਿਕਸਡ ਬੂਥ, 25 ਟਰਾਂਜ਼ਿਟ ਬੂਥ ਅਤੇ 21 ਮੋਬਾਈਲ ਟੀਮਾਂ ਸ਼ਾਮਿਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ ਕੁੱਲ 1598 ਟੀਮਾਂ, 3196 ਟੀਮ ਮੈਂਬਰ ਅਤੇ 175 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਹ ਟੀਮਾਂ ਘਰ-ਘਰ ਦੌਰਾ ਕਰਕੇ ਜ਼ਿਲ੍ਹੇ ਦੇ ਲਗਪਗ 3,52,602 ਘਰਾਂ ਤੱਕ ਪਹੁੰਚ ਯਕੀਨੀ ਬਣਾਉਣਗੀਆਂ।