ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਹ ਸਭ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੀ ਹਰੇਕ ਸਕੀਮ ਦਾ ਲਾਭ ਲੋਕਾਂ ਨੂੰ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਦੇ ਚੱਲਦਿਆਂ ਅੱਜ ਪੰਜਾਬ ਤਰੱਕੀ ਦੀਆਂ ਲੀਹਾਂ ‘ਤੇ ਹੈ ਅਤੇ ਸੂਬਾ ਹਰੇਕ ਖੇਤਰ ‘ਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਤੇ ਹਰੇਕ ਮਿਹਨਤਕਸ਼ ਵਰਗਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਵਾਅਦਿਆਂ ਸਮੇਤ ਹੁਣ ‘ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ’ ਦਾ ਆਗਾਜ਼ ਵੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਸੂਬੇ ਦੀਆਂ �ਰਤਾਂ ਅਤੇ ਧੀਆਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ‘ਚ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਸੂਬੇ ਦੀ ਨੁਹਾਰ ਹੋਰ ਬਦਲੀ ਜਾਵੇਗੀ।