03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਵਿਦਿਆਰਥੀ ਹਿੱਤਾਂ ਲਈ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣੇ ਬੰਦ ਕਰੇ ਸਰਕਾਰ-ਜੀ. ਟੀ. ਯੂ.

Ad Position 21
No active advertisement
ਅਜੀਤ ਡੈਸਕ 20-06-2026
ਹੁਸ਼ਿਆਰਪੁਰ, 19 ਜੂਨ (ਨਰਿੰਦਰ ਸਿੰਘ ਬੱਡਲਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਦੇ ਹਜ਼ਾਰਾਂ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿਚ ਝੋਕੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਆਪਕ ਆਗੂਆਂ ਨੇ ਦੱਸਿਆ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ 24,451 ਪੋਲਿੰਗ ਬੂਥਾਂ ‘ਤੇ ਲਗਪਗ 24,451 ਬੀ. ਐਲ. �. ਤੇ 2500 ਦੇ ਕਰੀਬ ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ. ਆਈ. ਆਰ.), ਵੋਟਰ ਫਾਰਮਾਂ ਦੀ ਵੈਰੀਫਿਕੇਸ਼ਨ ਲਈ ਲਗਪਗ 26000 ਅਧਿਆਪਕਾਂ ਨੂੰ 25 ਜੂਨ ਤੋਂ 25 ਜੁਲਾਈ ਤੱਕ ਪੂਰੇ ਇਕ ਮਹੀਨੇ ਲਈ ਸਕੂਲਾਂ ਤੋਂ ਫ਼ਾਰਗ ਕਰਕੇ ਚੋਣ ਕਮਿਸ਼ਨ ਦੇ ਅਧੀਨ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਨੂੰ ਇਹ ਗੈਰ -ਵਿੱਦਿਅਕ ਕੰਮ ਦੇ ਕੇ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਅਧਿਆਪਕ ਆਗੂ ਸੰਜੀਵ ਧੂਤ, ਰਜਤ ਮਹਾਜਨ, ਅਮਰ ਸਿੰਘ, ਵਿਕਾਸ ਸ਼ਰਮਾ, ਸੁਨੀਲ ਸ਼ਰਮਾ, ਵਰਿੰਦਰ ਵਿਕੀ,ਨਰਿੰਦਰ ਅਜਨੋਹਾ, ਪ੍ਰਿੰਸ ਪਲਿਆਲ ਗੜ੍ਹਦੀਵਾਲ,ਪਰਮਜੀਤ ਕਾਤਿਬ, ਜਸਵਿੰਦਰ ਬੁੱਲ੍ਹੋਵਾਲ, ਸਚਿਨ ਕੁਮਾਰ, ਮਨਜੀਤ ਸਿੰਘ, ਜਸਵੰਤ ਸਿੰਘ, ਪਰਸ ਰਾਮ,ਬਲਵਿੰਦਰ ਟਾਕ, ਸਤੀਸ਼ ਕੁਮਾਰ, ਰਾਜ ਕੁਮਾਰ, ਨਰਿੰਦਰ ਮੰਗਲ, ਰਾਜੇਸ਼ ਅਰੋੜਾ, ਜਸਵੀਰ ਬੋਦਲ, ਉਮੇਸ਼ ਕੁਮਾਰ, ਅਮਰਜੀਤ ਸਿੰਘ, ਪਵਨ ਕੁਮਾਰ , ਸ਼ਾਮ ਸੁੰਦਰ, ਅਸ਼ਵਨੀ ਰਾਣਾ,ਸਰਬਜੀਤ ਸਿੰਘ, ਨਰੇਸ਼ ਮਿੱਡਾ, ਦਵਿੰਦਰ ਮੂਣਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪਿੰਡ ਨੌਨੀਤਪੁਰ ’ਚ ਕੱਟੀ ਜਾ ਰਹੀ ਹੈ ਨਾਜਾਇਜ਼ ਕਾਲੋਨੀ
Ad Position 24
No active advertisement