ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਕਮਿਸ਼ਨ ਵਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਕਾਰਾਤਮਿਕ ਨਤੀਜੇ ਦੇ ਰਹੀ ਹੈ ਤੇ ਮਨੁੱਖੀ ਅਧਿਕਾਰ ਕਮਿਸ਼ਨ ਵੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਵੇਗਾ। ਸ਼ਾਮਚੁਰਾਸੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਉਪ ਮੰਡਲ ਲਈ ਪਿੰਡ ਬੋੜਾ ‘ਚ ਆਯੋਜਿਤ ਜਨ ਸੁਣਵਾਈ ਕੈਂਪਾਂ ਦੌਰਾਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ �ਪਨ ਹਿਅਰਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਹੁਣ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਤੋਂ ਬਾਅਦ ਉਪਮੰਡਲ ਪੱਧਰ ‘ਤੇ ਜਨ ਸੁਣਵਾਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੋਰ ਗਰੁੱਪ ਦਾ ਗਠਨ ਕੀਤਾ ਗਿਆ ਹੈ, ਜਿਸ ‘ਚ ਕੁੱਲ 317 ਮੈਂਬਰ ਸ਼ਾਮਿਲ ਕੀਤੇ ਗਏ ਹਨ। ਹੁਸ਼ਿਆਰਪੁਰ ਜ਼ਿਲ੍ਹੇ ਵਿਚ 14 ਮੈਂਬਰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ ਨੂੰ ਕਮਿਸ਼ਨ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਕਾਰਜਪ੍ਰਣਾਲੀ ਵਿਚ ਤੇਜ਼ੀ ਆਉਣ ਨਾਲ ਆਮ ਲੋਕਾਂ ਦਾ ਭਰੋਸਾ ਵਧਿਆ ਹੈ ਅਤੇ ਹਰ ਰੋਜ਼ 500 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਪਦਮਸ੍ਰੀ ਸ਼ੰਟੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ 98554-75547 ਨੰਬਰ ‘ਤੇ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਹਰ ਸ਼ਿਕਾਇਤ ਨੂੰ ਸੱਤ ਦਿਨਾਂ ਦੇ ਅੰਦਰ ਰਜਿਸਟਰ ਕਰਕੇ ਉਸ ‘ਤੇ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕਰਦਿਆਂ ਦੱਸਿਆ ਕਿ ਕਮਿਸ਼ਨ ਨੇ ਸਰਕਾਰ ਤੋਂ ਸਾਰੇ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ ਦੀ ਰਿਪੋਰਟ ਮੰਗੀ ਹੈ। ਪਦਮਸ਼੍ਰੀ ਸ਼ੰਟੀ ਨੇ ਦੱਸਿਆ ਕਿ ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਨੇ ਥਾਣਾ ਮਾਹਿਲਪੁਰ ਦਾ ਨਿਰੀਖਣ ਕੀਤਾ, ਜਿੱਥੇ ਪ੍ਰਬੰਧ ਤਸੱਲੀਬਖ਼ਸ਼ ਪਾਏ ਗਏ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ 9 ਦਸੰਬਰ 2025 ਨੂੰ ਜਾਰੀ ਐਡਵਾਈਜ਼ਰੀ ਅਨੁਸਾਰ ਕੋਈ ਵੀ ਹਸਪਤਾਲ ਬਕਾਇਆ ਬਿੱਲ ਕਾਰਨ ਮਰੀਜ਼ ਜਾਂ ਮ੍ਰਿਤਕ ਦੀ ਲਾਸ਼ ਨੂੰ ਰੋਕ ਕੇ ਨਹੀਂ ਰੱਖ ਸਕਦਾ। ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿਚ ਪਦਮਸ੍ਰੀ ਸ਼ੰਟੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐੱਸ. ਡੀ. ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐੱਸ. ਡੀ. ਐੱਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਆਰ. ਟੀ. �. ਅਮਨਦੀਪ ਕੌਰ ਘੁੰਮਣ, ਐੱਸ. ਪੀ. ਮਨਪ੍ਰੀਤ ਸ਼ੀਹਮਾਰ, ਕੇਂਦਰੀ ਜੇਲ੍ਹ ਦੇ ਸੁਪਰਡੈਂਟ ਹਰਚਰਨ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਅਮਨਦੀਪ ਚਾਵਲਾ, ਕੰਚਨ ਦਿ�ਲ ਅਤੇ ਕੋਰ ਗਰੁੱਪ ਦੇ ਮੈਂਬਰ ਤਰਸੇਮ ਸਿੰਘ ਜੱਸੋਵਾਲ, ਮਨੀ ਗੋਗੀਆ, ਰਾਜੀਵ ਬਜਾਜ, ਗੁਰਪ੍ਰੀਤ ਕੌਰ, ਕਰਮ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਪੰਜਾਬ ’ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ-ਸ਼ੰਟੀ
ਅਜੀਤ ਡੈਸਕ
21-06-2026