ਹੁਸ਼ਿਆਰਪੁਰ, 20 ਜੂਨ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਹੇੜੀਆਂ ਦਾ ਦੌਰਾ ਕਰਕੇ ਪਿੰਡ ‘ਚ ਚੱਲ ਰਹੇ ਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵਲੋਂ ਪੰਚਾਇਤ ਘਰ ਦਾ ਕੰਮ ਪੂਰਾ ਹੋਣ ‘ਤੇ ਇਸ ਦਾ ਉਦਘਾਟਨ ਕਰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਯੋਜਨਾ’ ਤਹਿਤ 120 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਪਿੰਡ ਹੇੜੀਆਂ ਦੇ ਵਿਕਾਸ ਲਈ ਹੁਣ ਤੱਕ ਲਗਭਗ 25.93 ਲੱਖ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਪੰਚਾਇਤ ਘਰ ਲਈ 3 ਲੱਖ, ਸੋਲਰ ਸਟਰੀਟ ਲਾਈਟਾਂ ਲਈ 1.93 ਲੱਖ, ਗਲੀਆਂ ਅਤੇ ਨਾਲੀਆਂ ਲਈ 3 ਲੱਖ, ਕਮਿਊਨਿਟੀ ਹਾਲ ਲਈ 3 ਲੱਖ, ਗਲੀਆਂ-ਨਾਲੀਆਂ ਲਈ 7 ਲੱਖ ਤੇ ਸਟੇਡੀਅਮ/ਖੇਡ ਮੈਦਾਨ ਲਈ 7 ਲੱਖ ਦੀ ਗ੍ਰਾਂਟ ਸ਼ਾਮਿਲ ਹੈ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਨੇ ਪਿੰਡ ਵਾਸੀਆਂ ਵਲੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਦਾ ਧੰਨਵਾਦ ਕੀਤਾ। ਇਸ ਮੌਕੇ ਜਸਪਿੰਦਰ ਸਿੰਘ, ਪੰਚ ਗੁਰਜੀਤ ਸਿੰਘ, ਮਨਜੀਤ ਸਿੰਘ, ਕੁਲਵੰਤ ਕੌਰ, ਸੋਨੀਆ, ਸਾਬਕਾ ਸਰਪੰਚ ਪਰਮਜੀਤ ਕੌਰ, ਪੰਚ ਬਲਵੀਰ ਕੌਰ, ਪੰਚ ਜਸਵਿੰਦਰ ਸਿੰਘ, ਅਮਰਜੀਤ ਕੌਰ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
ਡਾ. ਇਸ਼ਾਂਕ ਕੁਮਾਰ ਨੇ ਹੇੜੀਆਂ ਦੇ ਪੰਚਾਇਤ ਘਰ ਦਾ ਕੀਤਾ ਉਦਘਾਟਨ
ਅਜੀਤ ਡੈਸਕ
22-06-2026