ਹਰਿਆਣਾ, 20 ਜੂਨ (ਹਰਮੇਲ ਸਿੰਘ ਖੱਖ)-ਮਿਸਲ ਸ਼ਹੀਦਾਂ ਤਰਨ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ (ਕੰਗਮਾਈ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਮਹਾਨ ਗੁਰਮਤਿ ਸਮਾਗਮ ਕਰਵਾਇਆ। ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਮੌਕੇ ਭਾਈ ਸੰਤੋਖ ਸਿੰਘ ਕਥਾਵਾਚਕ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾ ਢਾਡੀ ਜਥਾ, ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਹਰਭਜਨ ਸਿੰਘ ਸੋਤਲਾ ਨੇ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਹਾਜ਼ਰ ਸੰਗਤ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਨੇ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ, ਐਡ. ਕਰਮਵੀਰ ਸਿੰਘ ਘੁੰਮਣ ਵਿਧਾਇਕ ਹਲਕਾ ਦਸੂਹਾ, ਪਵਨ ਕੁਮਾਰ ਆਦੀਆ ਸਾਬਕਾ ਵਿਧਾਇਕ ਹਲਕਾ ਸ਼ਾਮਚੁਰਾਸੀ, ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ, ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮ ਚੁਰਾਸੀ ਸ਼੍ਰੋਮਣੀ ਅਕਾਲੀ ਦਲ (ਬ), ਮਨਜੋਤ ਸਿੰਘ ਤਲਵੰਡੀ, ਐਡ. ਗੁਰਵੀਰ ਸਿੰਘ ਚੌਟਾਲਾ, ਮਨਿੰਦਰ ਸਿੰਘ ਟਿੰਮੀ ਸ਼ਾਹੀ, ਉਸਤਾਦ ਕੁਲਵਿੰਦਰ ਸਿੰਘ ਤੇ ਹੋਰ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਭਾਈ ਹਰਪ੍ਰੀਤ ਸਿੰਘ ਸੇਵਾਦਾਰ ਗੁਰਦੁਆਰਾ ਭਾਈ ਮੰਝ ਜੀ ਸਮਾਧਾਂ, ਭਾਈ ਕੁਲਦੀਪ ਸਿੰਘ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ, ਭਾਈ ਹਰਅਵਤਾਰ ਸਿੰਘ, ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ, ਮਾ. ਦਰਸ਼ਨ ਸਿੰਘ ਨੂਰਪੁਰ ਚੇਅਰਮੈਨ ਪੰਚਾਇਤ ਸੰਮਤੀ ਭੂੰਗਾ, ਵਿਸ਼ਨੂੰ ਤਿਵਾੜੀ, ਤੁਲਸੀ ਰਾਮ ਸਿੰਘ, ਮਾ. ਗੁਰਦਿਆਲ ਸਿੰਘ ਗੋਰਾਇਆ, ਇੰਦਰਜੀਤ ਸਿੰਘ ਸੀਕਰੀ, ਮਾ. ਜਸਵੀਰ ਸਿੰਘ ਵਾਲੀਆ, ਸੁਖਵਿੰਦਰ ਸਿੰਘ ਮੂਨਕ, ਅਮਰਜੀਤ ਸਿੰਘ ਕੰਗ, ਹਰਮਿੰਦਰ ਸਿੰਘ ਕੰਗ, ਸਰਬਜੀਤ ਸਿੰਘ ਕੰਗ, ਸੁਖਜਿੰਦਰ ਸਿੰਘ ਪਨੂੰ, ਸ਼ਿਵਦੇਵ ਸਿੰਘ ਮਾਛੀਆਂ, ਜਗਦੀਪ ਸਿੰਘ, ਜਸਵਿੰਦਰ ਸਿੰਘ ਧੁੱਗਾ, ਚਰਨਜੀਤ ਸਿੰਘ ਲਾਲੀ, ਵਰਿੰਦਰ ਸਿੰਘ ਨਿਮਾਣਾ, ਕੁਲਵੰਤ ਸਿੰਘ ਪਨੂੰ, ਮਨਜੀਤ ਸਿੰਘ ਟਾਂਡਾ, ਦਲਜੀਤ ਸਿੰਘ ਪਨੂੰ, ਮਾ: ਸੁਖਵਿੰਦਰ ਸਿੰਘ, ਬਲਦੇਵ ਸਿੰਘ, ਸਤਵੰਤ ਸਿੰਘ, ਨਵਦੀਪ ਸਿੰਘ, ਚਰਨਪ੍ਰੀਤ ਸਿੰਘ, ਮੇਹਰ ਸਿੰਘ, ਜਸਵੀਰ ਸਿੰਘ ਹਰਿਆਣਾ, ਤੇਜਪਾਲ ਸਿੰਘ, ਮਨਜੀਤ ਸਿੰਘ ਮੱਖਣ, ਸਰਬਜੋਤ ਸਿੰਘ ਤੇ ਹੋਰ ਹਾਜ਼ਰ ਸਨ।
ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ
ਅਜੀਤ ਡੈਸਕ
21-06-2026