ਹਰਿਆਣਾ, 20 ਜੂਨ (ਹਰਮੇਲ ਸਿੰਘ ਖੱਖ)-ਸ਼ਹੀਦ ਭਗਤ ਸਿੰਘ ਕ੍ਰਿਕਟ ਕਲੱਬ ਭਟੋਲੀਆਂ ਵਲੋਂ ਸਵ: ਗੁਰਜੀਤ ਸਿੰਘ ਸਾਬੀ ਦੀ ਯਾਦ ‘ਚ ਕਰਵਾਇਆ ਜਾ ਰਿਹਾ ਕ੍ਰਿਕਟ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਰਵਿੰਦਰ ਸਿੰਘ ਰਾਣਾ ਵਲੋਂ ਕੀਤਾ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਮਨਜੀਤ ਸਿੰਘ, ਜੋਬਨਪ੍ਰੀਤ ਸਿੰਘ, ਵਰਿੰਦਰ ਕੁਮਾਰ, ਅਮਿਤ, ਰਾਜ ਕੁਮਾਰ, ਜੁਝਾਰ ਸਿੰਘ, ਸਰਵਿੰਦਰ ਸਿੰਘ, ਸਤਿੰਦਰ ਸਿੰਘ, ਜਸਲੀਨ ਸਿੰਘ, ਲੱਕੀ, ਦਿਲਪ੍ਰੀਤ ਸਿੰਘ, ਰਾਜਵੀਰ ਸ਼ਰਮਾ, ਸੰਦੀਪ ਸਿੰਘ, ਮਨਦੀਪ ਆਦਿ ਖੇਡ ਪ੍ਰੇਮੀ ਹਾਜ਼ਰ ਸਨ।
ਸਾਬੀ ਦੀ ਯਾਦ ’ਚ ਭਟੋਲੀਆਂ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ
ਅਜੀਤ ਡੈਸਕ
21-06-2026