ਦਸੂਹਾ, 20 ਜੂਨ (ਭੁੱਲਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਰਹਿਨੁਮਾਈ ਹੇਠ ਡੇਂਗੂ ਦੇ ਕੇਸਾਂ ਵਿਚ ਵਾਧਾ ਹੋਣ ਕਾਰਨ ਮਾਨਸੂਨ ਸੀਜ਼ਨ ਦੌਰਾਨ ਡੇਂਗੂ ਦੀ ਰੋਕਥਾਮ ਕਰਨ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਵਲੋਂ ਸਿਵਲ ਹਸਪਤਾਲ ਦਸੂਹਾ ਦੀਆ ਟੀਮਾਂ ਨੂੰ ਘਰ-ਘਰ ਜਾ ਕੇ ਸਰਵੇ ਅਤੇ ਬਰੀਡਿੰਗ ਚੈੱਕ ਕਰਨ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਸਿਵਲ ਹਸਪਤਾਲ ਦਸੂਹਾ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕੀਤਾ। ਇਸ ਮੌਕੇ ਡਾ. ਸਤਵੀਰ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਡੈਨੀਅਲ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਐਲ. ਐਚ. ਵੀ. ਕੁਲਜੀਤ ਕੌਰ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਸਿਹਤ ਕਰਮਚਾਰੀ ਗੁਰਨਾਮ ਸਿੰਘ, ਏ.ਐਨ.ਐਮ ਰਾਜ ਰਾਣੀ, ਏ.ਐਨ.ਐਮ. ਅਕਵਿੰਦਰਪਾਲ, ਰਛਪਾਲ ਸਿੰਘ, ਬਰੀਡਿੰਗ ਚੈੱਕਰ ਲਵਦੀਪ ਸਿੰਘ, ਬਰੀਡਿੰਗ ਚੈੱਕਰ ਦਵਿੰਦਰ ਸਿੰਘ, ਪਰਮਜੀਤ ਸਿੰਘ, ਲੱਕੀ ਬੋਦਲ, ਮਨਜਿੰਦਰ ਸਿੰਘ, ਰਮਨਪ੍ਰੀਤ ਸਿੰਘ ਹਾਜ਼ਰ ਹੋਏ।
ਐੱਸ.ਐਮ.ਓ. ਨੇ ਟੀਮਾਂ ਨੂੰ ਘਰ-ਘਰ ਜਾ ਕੇ ਸਰਵੇ ਤੇ ਬਰੀਡਿੰਗ ਚੈੱਕ ਕਰਨ ਲਈ ਕੀਤਾ ਰਵਾਨਾ
ਅਜੀਤ ਡੈਸਕ
21-06-2026