12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਕਲਾਸ 11ਵੀਂ ਦੀਆਂ ਖ਼ਾਲੀ ਸੀਟਾਂ ’ਤੇ ਦਾਖ਼ਲੇ ਲਈ 25 ਜੂਨ ਤੱਕ ਅਰਜ਼ੀਆਂ ਮੰਗੀਆਂ-ਪ੍ਰਿੰ. ਰੰਜੂ ਦੁੱਗਲ

Ad Position 21
No active advertisement
ਅਜੀਤ ਡੈਸਕ 21-06-2026

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਐਮ. ਸ੍ਰੀ ਸਕੂਲ ਜਵਾਹਰ ਨਵੋਦਯਾ ਵਿਦਿਆਲਿਆ, ਫਲਾਹੀ, ਹੁਸ਼ਿਆਰਪੁਰ ਦੀ ਪ੍ਰਿੰ. ਰੰਜੂ ਦੁੱਗਲ ਨੇ ਦੱਸਿਆ ਕਿ ਸਕੂਲ ਵਿਚ ਅਕਾਦਮਿਕ ਸੈਸ਼ਨ 2026-27 ਲਈ ਕਲਾਸ 11ਵੀਂ ਦੀਆਂ ਉਪਲਬਧ ਖ਼ਾਲੀ ਸੀਟਾਂ ‘ਤੇ ਦਾਖ਼ਲੇ ਲਈ ਯੋਗ ਵਿਦਿਆਰਥੀਆਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਹ ਵਿਦਿਆਰਥੀ, ਜਿਨ੍ਹਾਂ ਨੇ ਅਕਾਦਮਿਕ ਸੈਸ਼ਨ 2025-26 ਦੌਰਾਨ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ ਕਲਾਸ 10ਵੀਂ ਪਾਸ ਕੀਤੀ ਹੋਵੇ ਤੇ ਘੱਟੋ-ਘੱਟ 60 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣ, ਅਰਜ਼ੀ ਦੇਣ ਦੇ ਯੋਗ ਹਨ। ਉਮੀਦਵਾਰ ਦੀ ਜਨਮ 1 ਜੂਨ 2009 ਤੋਂ 31 ਜੁਲਾਈ 2011 ਦੇ ਵਿਚਕਾਰ ਹੋਣੀ ਚਾਹੀਦੀ ਹੈ। ਸਾਇੰਸ ਸਟਰੀਮ ਵਾਲੇ ਵਿਦਿਆਰਥੀਆਂ ਦੇ ਸਾਇੰਸ ਤੇ ਗਣਿਤ ਸਟਰੀਮ ਵਿਚ ਘੱਟੋ-ਘੱਟ 60 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਦਾਖਲਾ ਕਲਾਸ 10ਵੀਂ ਬੋਰਡ ਪ੍ਰੀਖਿਆ ਵਿਚ ਪ੍ਰਾਪਤ ਅੰਕਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਮੈਰਿਟ ਸੂਚੀ ਤੇ ਸਕੂਲ ਵਿਚ ਉਪਲਬਧ ਖ਼ਾਲੀ ਸੀਟਾਂ ਅਨੁਸਾਰ ਕੀਤਾ ਜਾਵੇਗਾ। ਦਾਖਲਾ ਪ੍ਰਕਿਰਿਆ ਵਿਚ ਪਹਿਲੀ ਤਰਜੀਹ ਸੀ. ਬੀ. ਐਸ. ਈ. ਨਾਲ ਸੰਬੰਧਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ। ਜੇਕਰ ਇਸ ਤੋਂ ਬਾਅਦ ਵੀ ਸੀਟਾਂ ਖ਼ਾਲੀ ਰਹਿੰਦੀਆਂ ਹਨ ਤਾਂ ਹੋਰ ਮਾਨਤਾ ਪ੍ਰਾਪਤ ਰਾਜ ਬੋਰਡਾਂ ਦੇ ਵਿਦਿਆਰਥੀਆਂ ਨੂੰ ਯੋਗਤਾ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਰਜ਼ੀ ਫਾਰਮ ਸਕੂਲ ਦੀ ਵੈੱਬਸਾਈਟ ‘ਤੇ ਉਪਲਬਧ ਹਨ। ਚਾਹਵਾਨ ਵਿਦਿਆਰਥੀ ਅਰਜ਼ੀ ਫਾਰਮ ਡਾਊਨਲੋਡ ਕਰ ਸਕਦੇ ਹਨ ਜਾਂ ਕੰਮਕਾਜੀ ਦਿਨਾਂ ਵਿਚ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪੀ.ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਾ, ਫਲਾਹੀ, ਹੁਸ਼ਿਆਰਪੁਰ ਦੇ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੂਰੀ ਤਰ੍ਹਾਂ ਭਰੇ ਹੋਏ ਅਰਜ਼ੀ ਫਾਰਮ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਿੱਜੀ ਤੌਰ ‘ਤੇ ਜਾਂ ਸਕੂਲ ਦੀ ਅਧਿਕਾਰਤ ਈ-ਮੇਲ ਆਈਡੀ ‘ਤੇ ਭੇਜੇ ਜਾ ਸਕਦੇ ਹਨ। ਅਰਜ਼ੀਆਂ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 25 ਜੂਨ 2026 ਨਿਰਧਾਰਿਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਾ ਬੀ. ਸੀ. ਏ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੈਡੀਕਲ ਕੈਂਪ ਲਗਾਇਆ
Ad Position 24