ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਬੀ. ਸੀ. ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ (ਪ੍ਰੋ.) ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ ‘ਚ ਸੁਖਪ੍ਰੀਤ ਕੌਰ ਨੇ 84.68 ਫ਼ੀਸਦੀ ਅੰਕ ਲੈ ਕੇ ਸੰਸਥਾ ‘ਚੋਂ ਪਹਿਲਾ, ਮਹਿਕ ਨੇ 84 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਅਪਿੰਦਰ ਕੌਰ ਨੇ 83.96 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਹਾਸਿਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਡੀ. ਏ. ਵੀ. ਕਾਲਜ ਦਾ ਬੀ. ਸੀ. ਏ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ਅਜੀਤ ਡੈਸਕ
21-06-2026