19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅੱਜ ਤੋਂ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ-ਨਿਕਾਸ ਕੁਮਾਰ

Ad Position 21
No active advertisement
ਅਜੀਤ ਡੈਸਕ 22-06-2026

 
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਰਧਾਰਿਤ ਪ੍ਰੋਗਰਾਮ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ 22 ਜੂਨ ਤੋਂ 25 ਜੂਨ 2026 ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਮੈਦਾਨ ਵਿਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਲਈ ਰਿਟਰਨਿੰਗ ਅਫ਼ਸਰਾਂ ਵਲੋਂ ਤਿੰਨ ਥਾਵਾਂ ’ਤੇ ਨਾਮਜ਼ਦਗੀ ਕੇਂਦਰ ਸਥਾਪਿਤ ਕੀਤੇ ਗਏ ਹਨ। ਵਾਰਡ ਨੰਬਰ 1 ਤੋਂ 17 ਤੱਕ ਦੇ ਉਮੀਦਵਾਰ ਐੱਸ. ਡੀ. ਐੱਮ. ਦਫ਼ਤਰ, ਤਹਿਸੀਲ ਕੰਪਲੈਕਸ, ਹੁਸ਼ਿਆਰਪੁਰ (ਜੇਲ੍ਹ ਚੌਕ ਨੇੜੇ) ਸਥਿਤ ਕੋਰਟ ਰੂਮ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਵਾਰਡ ਨੰਬਰ 18 ਤੋਂ 31 ਤੱਕ ਦੇ ਉਮੀਦਵਾਰ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕ ਸ਼ਾਖਾ) ਦੇ ਨਿਰਮਾਣ ਮੰਡਲ ਨੰਬਰ-1 ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ, ਮੁੱਖ ਡਾਕਘਰ ਨੇੜੇ, ਸਿਵਲ ਲਾਈਨ, ਹੁਸ਼ਿਆਰਪੁਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦਕਿ ਵਾਰਡ ਨੰਬਰ 32 ਤੋਂ 50 ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕੋਰਟ ਰੂਮ ਨੂੰ ਨਾਮਜ਼ਦਗੀ ਕੇਂਦਰ ਬਣਾਇਆ ਗਿਆ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਸਬੰਧਿਤ ਥਾਵਾਂ ’ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਨਗਰ ਨਿਗਮ ਦੇ 50 ਵਾਰਡਾਂ ਵਿਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਅੱਜ ਤੋਂ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ-ਨਿਕਾਸ ਕੁਮਾਰ
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਆਮ ਚੋਣਾਂ-2026 ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਰਧਾਰਿਤ ਪ੍ਰੋਗਰਾਮ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ 22 ਜੂਨ ਤੋਂ 25 ਜੂਨ 2026 ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ 27 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਮੈਦਾਨ ਵਿਚ ਰਹਿਣ ਵਾਲੇ ਯੋਗ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ। ਨਿਕਾਸ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਲਈ ਰਿਟਰਨਿੰਗ ਅਫ਼ਸਰਾਂ ਵਲੋਂ ਤਿੰਨ ਥਾਵਾਂ ’ਤੇ ਨਾਮਜ਼ਦਗੀ ਕੇਂਦਰ ਸਥਾਪਿਤ ਕੀਤੇ ਗਏ ਹਨ। ਵਾਰਡ ਨੰਬਰ 1 ਤੋਂ 17 ਤੱਕ ਦੇ ਉਮੀਦਵਾਰ ਐੱਸ. ਡੀ. ਐੱਮ. ਦਫ਼ਤਰ, ਤਹਿਸੀਲ ਕੰਪਲੈਕਸ, ਹੁਸ਼ਿਆਰਪੁਰ (ਜੇਲ੍ਹ ਚੌਕ ਨੇੜੇ) ਸਥਿਤ ਕੋਰਟ ਰੂਮ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਵਾਰਡ ਨੰਬਰ 18 ਤੋਂ 31 ਤੱਕ ਦੇ ਉਮੀਦਵਾਰ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕ ਸ਼ਾਖਾ) ਦੇ ਨਿਰਮਾਣ ਮੰਡਲ ਨੰਬਰ-1 ਦੇ ਕਾਰਜਕਾਰੀ ਇੰਜੀਨੀਅਰ ਦਫ਼ਤਰ, ਮੁੱਖ ਡਾਕਘਰ ਨੇੜੇ, ਸਿਵਲ ਲਾਈਨ, ਹੁਸ਼ਿਆਰਪੁਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦਕਿ ਵਾਰਡ ਨੰਬਰ 32 ਤੋਂ 50 ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਕੋਰਟ ਰੂਮ ਨੂੰ ਨਾਮਜ਼ਦਗੀ ਕੇਂਦਰ ਬਣਾਇਆ ਗਿਆ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਸਬੰਧਿਤ ਥਾਵਾਂ ’ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਨਗਰ ਨਿਗਮ ਦੇ 50 ਵਾਰਡਾਂ ਵਿਚ ਵੋਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਦੀ ਯਾਤਰਾ ’ਤੇ ਗਏ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ- ਦੇਵੀਦਾਸ ਅਗਲੀ ਖ਼ਬਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24