ਟਾਂਡਾ ਉੜਮੁੜ, 21 ਜੂਨ (ਭਗਵਾਨ ਸਿੰਘ ਸੈਣੀ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਸ਼ਹੀਦਾਂ ਭੂਲਪੁਰ ਵਿਖੇ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ (ਫਰਾਂਸ) ਤੇ ਭਾਈ ਕੁਲਜੀਤ ਸਿੰਘ ਭੂਲਪੁਰ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਕਰਵਾਇਆ ਗਿਆ। 5 ਜੂਨ ਤੋਂ ਆਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਉਣ ਉਪਰੰਤ ਹੋਈ। ਉਪਰੰਤ ਖੁੱਲ੍ਹੇ ਦੀਵਾਨ ਹਾਲ ਵਿਚ ਵਿਸ਼ਾਲ ਕੀਰਤਨ ਦਰਬਾਰ ਸਜਾਇਆ, ਜਿੱਥੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ, ਭਾਈ ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਗਰਚਾ, ਭਾਈ ਜੋਬਨਪ੍ਰੀਤ ਸਿੰਘ ਤੇ ਭਾਈ ਬਲਕਾਰ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਕੀਰਤਨ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ, ਸਿੱਖ ਇਤਿਹਾਸ ਤੇ ਗੁਰਬਾਣੀ ਦੇ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਰਾਗੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਾਮ ਸਿਮਰਨ ਅਤੇ ਗੁਰੂ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਭਾਈ ਕੁਲਦੀਪ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ, ਧਾਰਮਿਕ ਜਥਿਆਂ ਅਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਸਮਾਜ ਵਿਚ ਏਕਤਾ, ਭਾਈਚਾਰਾ ਅਤੇ ਮਨੁੱਖਤਾ ਦੀ ਸੇਵਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵਲੋਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ, ਜਦਕਿ ਗੁਰੂ ਕਾ ਅਤੁੱਟ ਲੰਗਰ ਵੀ ਸਾਰਾ ਦਿਨ ਵਰਤਾਇਆ। ਇਸ ਮੌਕੇ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਗੁਰਨਾਮ ਸਿੰਘ ਸਾਹਬਾਜਪੁਰ ਸਰਕਲ ਪ੍ਰਧਾਨ ਟਾਂਡਾ, ਸਰਪੰਚ ਵਰਿੰਦਰ ਸਿੰਘ, ਮੈਂਬਰ ਸੰਤੋਖ ਸਿੰਘ, ਪ੍ਰੀਤਮ ਸਿੰਘ, ਜੋਗਾ ਸਿੰਘ, ਮਲਕੀਤ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਚਰਨ ਸਿੰਘ, ਜੋਗਿੰਦਰ ਸਿੰਘ, ਨਰੰਜਨ ਸਿੰਘ, ਅਜੀਤ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਕਰਤਾਰ ਸਿੰਘ, ਨੱਥਾ ਸਿੰਘ, ਦੀਵਾਨ ਸਿੰਘ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਸੀਕਰੀ ਸਰਪੰਚ, ਸਤਨਾਮ ਸਿੰਘ ਸਰਪੰਚ, ਗੰਧੋਵਾਲ, ਗੁਰਨਾਮ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਅੰਗਰੇਜ ਸਿੰਘ, ਦਲੇਰ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਐਸ. ਐਚ. ਓ. ਜਸਵੰਤ ਸਿੰਘ, ਗੁਰਬਚਨ ਸਿੰਘ, ਸਾਬਕਾ ਸਰਪੰਚ ਬੇਅੰਤ ਸਿੰਘ ਨੇ ਆਪਣੀ ਹਾਜ਼ਰੀ ਭਰੀ।