05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬੀਬੀ ਪ੍ਰੀਆ ਕੌਰ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਕੇਰੀਆਂ ਦੇ ਸਰਕਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 23-06-2026

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਸਿੱਖ ਕੌਮ ਤੇ ਪੰਜਾਬ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ 42 ਸਾਲ ਤੋਂ ਸੰਘਰਸ਼ ਕਰਦੀ ਆ ਰਹੀ ਹੈ ਇਸ ਸੰਘਰਸ਼ ਵਿਚ ਬੀਬੀਆਂ ਨੇ ਵੀ ਵੱਡਾ ਯੋਗਦਾਨ ਦਿੱਤਾ। ਇਸੇ ਤਰ੍ਹਾਂ ਬੀਬੀ ਪ੍ਰੀਆ ਕੌਰ ਖ਼ਾਲਸਾ ਦੇ ਪਾਰਟੀ ਤੇ ਸਮਾਜਿਕ ਕੰਮਾਂ ਨੂੰ ਦੇਖਦੇ ਹੋਏ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ ਦੁਆਬਾ ਇੰਚਾਰਜ ਤੇ ਮੁੱਖ ਬੁਲਾਰਾ ਗੁਰਨਾਮ ਸਿੰਘ ਸਿੰਘੜੀ ਵਾਲਾ ਜ਼ਿਲ੍ਹਾ ਪ੍ਰਧਾਨ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਖ਼ਾਲਸਾ, ਬੀਬੀ ਰਾਜਵਿੰਦਰ ਕੌਰ, ਫ਼ਤਿਹ ਸਿੰਘ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਨੇ ਸਰਕਲ ਮੁਕੇਰੀਆਂ ਇਸਤਰੀ ਵਿੰਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸਮੇਂ ਬੀਬੀ ਪ੍ਰੀਆ ਕੌਰ ਖ਼ਾਲਸਾ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਤਨ ਦੇਹੀ ਨਾਲ ਨਿਭਾਉਣਗੇ। ਇਸ ਸਮੇਂ ਸਰਕਲ ਮੁਕੇਰੀਆਂ ਦੇ ਪ੍ਰਧਾਨ ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਰਚਨ ਸਿੰਘ ਟਾਂਡਾ ਚੂੜੀਆਂ, ਭਜਨ ਸਿੰਘ ਟਾਂਡਾ ਚੂੜੀਆਂ, ਸਤਨਾਮ ਸਿੰਘ ਧਾਮੀਆਂ, ਸੰਤੋਖ ਸਿੰਘ ਢਾਲੋਵਾਲ, ਸੁਖਦੇਵ ਸਿੰਘ ਮਿਰਚਾਂਵਾਲਾ, ਗੁਰਪ੍ਰੀਤ ਸਿੰਘ ਲਾਡੀ, ਲਖਵਿੰਦਰ ਸਿੰਘ ਮਾਨਾ, ਕਮਲ ਸਿੰਘ, ਨਿੰਦਰ ਸਿੰਘ ਬੁੱਢੇਵਾਲ, ਪ੍ਰੀਆ ਕੌਰ ਸਿੰਘ ਖ਼ਾਲਸਾ, ਗੁਰਬਖ਼ਸ਼ ਸਿੰਘ ਖ਼ਾਲਸਾ ਸ਼ੇਰਾ ਅਟੱਲਗੜ੍ਹ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਯਾਦ ’ਚ ਬਰਸੀ ਸਮਾਗਮ ਕਰਵਾਏ ਅਗਲੀ ਖ਼ਬਰ ਸੀ. ਐਚ. ਸੀ. ਹਸਪਤਾਲ ’ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
Ad Position 24
No active advertisement