05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪ੍ਰਸ਼ਾਸਨ ਦੀ ਨਾਕਾਮੀ ਕਾਰਨ ਅਨੇਕਾਂ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਤੋਂ ਰਹੇ ਵਾਂਝੇ-ਤਲਵਾੜ

Ad Position 21
No active advertisement
ਅਜੀਤ ਡੈਸਕ 23-06-2026

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਜ਼ਿਲ੍ਹਾ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਨਗਰ ਨਿਗਮ ਚੋਣਾਂ ਕਰਵਾਉਣ ਲਈ ਬਿਲਕੁਲ ਵੀ ਗੰਭੀਰ ਨਹੀਂ ਹੈ। ਪ੍ਰਸ਼ਾਸਨ ਦੇ ਖ਼ਰਾਬ ਪ੍ਰਬੰਧਾਂ ਕਾਰਨ ਪਹਿਲੇ ਦਿਨ ਕਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਵਾਂਝੇ ਰਹਿ ਗਏ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਚੋਣਾਂ ਪਹਿਲੇ ਦਿਨ ਤੋਂ ਹੀ ਵਿਵਾਦਾਂ ਦੇ ਘੇਰੇ ’ਚ ਹਨ। ਪਹਿਲਾਂ ਵੋਟਰ ਸੂਚੀਆਂ ’ਚ ਗ਼ਲਤੀਆਂ ਸਾਹਮਣੇ ਆਈਆਂ, ਫਿਰ ਉਮੀਦਵਾਰਾਂ ਨੂੰ ਵਾਰਡਾਂ ਦੇ ਨਕਸ਼ੇ ਹਾਸਿਲ ਕਰਨ ’ਚ ਮੁਸ਼ਕਿਲਾਂ ਪੇਸ਼ ਆਈਆਂ। ਜਦੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕਿਆ ਸ਼ੁਰੂ ਹੋ ਚੁੱਕੀ ਹੈ, ਤਾਂ ਪਹਿਲੇ ਦਿਨ ਦੁਪਹਿਰ 1 ਵਜੇ ਤੱਕ ਕੋਈ ਪ੍ਰਬੰਧ ਨਹੀਂ ਸਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਇਕ ਚੋਣ ਕੇਂਦਰ ’ਤੇ ਤਾਂ ਵੋਟਰ ਲਿਸਟਾਂ ਹੀ ਨਹੀਂ ਪਹੁੰਚਾਈਆਂ ਗਈ, ਜਿਸ ਕਾਰਨ ਫਾਰਮ ਜਮ੍ਹਾ ਕਰਨ ਦਾ ਕੰਮ ਪ੍ਰਭਾਵਿਤ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਦੇ 16 ਚੋਂ 5 ਉਮੀਦਵਾਰ ਹੀ ਫਾਈਲਾਂ ਜਮਾਂ ਕਰਵਾ ਸਕੇ। ਉਨ੍ਹਾਂ ਪੰਜਾਬ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਚੋਣ ਕੇਂਦਰਾਂ ’ਚ ਤੁਰੰਤ ਪੁਖ਼ਤਾ ਪ੍ਰਬੰਧ ਕਰਵਾਏ।

Ad Position 22
No active advertisement
ਪਿਛਲੀ ਖ਼ਬਰ ਫਾਸ਼ੀਵਾਦ ਵਿਰੋਧੀ ਫ਼ਰੰਟ ਵਲੋਂ ਬੱਸ ਸਟੈਂਡ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ ’ਚ ਰੋਸ ਮਾਰਚ ਅਗਲੀ ਖ਼ਬਰ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਯਾਦ ’ਚ ਬਰਸੀ ਸਮਾਗਮ ਕਰਵਾਏ
Ad Position 24
No active advertisement