05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭੁੱਲੇਵਾਲ ਰਾਠਾਂ ਤੇ ਡਾ. ਰਾਏ ਵਲੋਂ ਖ਼ਾਲਸਾ ਕਾਲਜ ਦਾ ਸੈਸ਼ਨ 2026-27 ਦਾ ਪ੍ਰਾਸਪੈਕਟਸ ਜਾਰੀ

Ad Position 21
No active advertisement
ਅਜੀਤ ਡੈਸਕ 23-06-2026

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦਾ ਵਿੱਦਿਅਕ ਸੈਸ਼ਨ 2026-27 ਦਾ ਪ੍ਰਾਸਪੈਕਟਸ ਜਾਰੀ ਕੀਤਾ। ਪ੍ਰਾਸਪੈਕਟਸ ਜਾਰੀ ਕਰਨ ਦੀ ਰਸਮ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤ੍ਰਿਗ ਕਮੇਟੀ ਤੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਵਲੋਂ ਨਿਭਾਈ ਗਈ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਡਾ. ਜੰਗ ਬਹਾਦਰ ਸਿੰਘ ਰਾਏ ਨੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਅਦਾਰੇ ਦਾ ਸ਼ਾਨਾਮੱਤੀ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਇਸ ਕਾਲਜ ਤੋਂ ਸਿੱਖਿਆ ਗ੍ਰਹਿਣ ਕਰਨ ਵਾਲੇ ਵਿਦਿਆਰਥੀ ਦੇਸ਼-ਵਿਦੇਸ਼ ਵਿਚ ਵੱਖ-ਵੱਖ ਉੱਚ ਅਹੁਦਿਆਂ ’ਤੇ ਬਿਰਾਜਮਾਨ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਿਚੋਂ ਮੋਹਰੀ ਇਹ ਅਦਾਰਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਸਹੀ ਮਾਰਗ-ਦਰਸ਼ਨ ਕਰਨਾ ਹੀ ਸਾਡਾ ਮੁੱਖ ਮੰਤਵ ਹੈ। ਉਨ੍ਹਾਂ ਕਾਲਜ ਵਿਚ ਦਾਖ਼ਲ ਹੋਣ ਜਾ ਰਹੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਆਸਾਂ ’ਤੇ ਪੂਰੇ ਉੱਤਰਨ ਦਾ ਯਤਨ ਕਰਾਂਗੇ। ਇਸ ਮੌਕੇ ਡਾ. ਮੁਕੇਸ਼ ਸ਼ਰਮਾ, ਪ੍ਰੋ. ਰੀਤੂ ਸਿੰਘ, ਡਾ. ਨਰੇਸ਼ ਕੁਮਾਰੀ, ਪ੍ਰੋ. ਨਵਦੀਪ ਸਿੰਘ, ਸੁਪਰਡੈਂਟ ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ ਤੇ ਲਖਵਿੰਦਰ ਸਿੰਘ ਧਾਲੀਵਾਲ ਆਦਿ ਸਟਾਫ਼ ਮੈਂਬਰ ਹਾਜ਼ਰ ਹੋਏ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤ ਸਾਗਰ ਮਿੱਤਲ ਨੇ ‘ਅਮ੍ਰਿਤਮ ਦਾ ਵੇਅ ਆਫ਼ ਹੀਲਿੰਗ’ ਪੁਸਤਕ ਨੂੰ ਕੀਤਾ ਲੋਕ ਅਰਪਣ ਅਗਲੀ ਖ਼ਬਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਵਾਲੇ ਕੇਂਦਰਾਂ ’ਚ ਬਦਲਾਅ-ਏ. ਡੀ. ਸੀ.
Ad Position 24
No active advertisement