ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਾਬਾ ਜ਼ੋਰਾਵਰ ਸਿੰਘ ਗਤਕਾ ਅਖਾੜਾ ਸਤੌਰ ਵਲੋਂ ਜ਼ਿਲ੍ਹਾ ਪੱਧਰੀ ਗਤਕਾ ਚੈਂਪੀਅਨਸ਼ਿਪ 27 ਨੂੰ

Ad Position 21
No active advertisement
ਅਜੀਤ ਡੈਸਕ 26-06-2026

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਸਿੱਖ ਮਾਰਸ਼ਲ ਆਰਟ ਗਤਕੇ ਦੀ ਪ੍ਰਾਚੀਨ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਸੱਭਿਆਚਾਰਕ ਧਰੋਹਰ ਨਾਲ ਜੋੜਨ ਦੇ ਉਦੇਸ਼ ਨਾਲ ਬਾਬਾ ਜ਼ੋਰਾਵਰ ਸਿੰਘ ਗਤਕਾ ਅਖਾੜਾ ਸਤੌਰ ਵਲੋਂ ਜ਼ਿਲ੍ਹਾ ਪੱਧਰੀ ਗਤਕਾ ਚੈਂਪੀਅਨਸ਼ਿਪ-2026 ਦਾ ਆਯੋਜਨ 27 ਜੂਨ ਨੂੰ ਗੁਰਦੁਆਰਾ ਗੁਰੂ ਕਾ ਬਾਗ, ਸਤੌਰ ਵਿਖੇ ਕੀਤਾ ਜਾ ਰਿਹਾ ਹੈ। ਇਹ ਮੁਕਾਬਲੇ ਸਵੇਰੇ 8:30 ਵਜੇ ਸ਼ੁਰੂ ਹੋਣਗੇ। ਇਸ ਸਬੰਧੀ ਅਖਾੜੇ ਦੀ ਮੀਟਿੰਗ ਹੋਈ। ਇਸ ਮੌਕੇ ਪ੍ਰਬੰਧਕ ਪਰਮਜੀਤ ਸਿੰਘ ਅਤੇ ਦਲਜੀਤ ਸਿੰਘ ਨੇ ਦੱਸਿਆ ਕਿ ਚੈਂਪੀਅਨਸ਼ਿਪ ‘ਚ ਜ਼ਿਲ੍ਹੇ ਭਰ ਦੇ ਗਤਕਾ ਅਖਾੜਿਆਂ, ਸਕੂਲਾਂ, ਕਾਲਜਾਂ ਅਤੇ ਕਲੱਬਾਂ ਦੇ ਖਿਡਾਰੀ ਭਾਗ ਲੈਣਗੇ। ਮੁਕਾਬਲੇ ਲੜਕਿਆਂ ਅਤੇ ਲੜਕੀਆਂ ਦੀਆਂ ਵੱਖ-ਵੱਖ ਸ਼੍ਰੇਣੀਆਂ ‘ਚ ਕਰਵਾਏ ਜਾਣਗੇ। ਮੁਕਾਬਲਿਆਂ ਲਈ ਉਮਰ ਵਰਗ ਅੰਡਰ-11, ਅੰਡਰ-14, ਅੰਡਰ-18 ਅਤੇ ਓਪਨ ਰੱਖੇ ਗਏ ਹਨ। ਇਸ ਮੌਕੇ ਰਮਨਪ੍ਰੀਤ ਸਿੰਘ ਟਾਂਡਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਮੁੱਖ ਮਕਸਦ ਗੱਤਕੇ ਦੀ ਖੇਡ ਨੂੰ ਹੋਰ ਪ੍ਰਫੁੱਲਿਤ ਕਰਨਾ, ਨੌਜਵਾਨਾਂ ਵਿਚ ਅਨੁਸ਼ਾਸਨ ਅਤੇ ਸਵੈ-ਰੱਖਿਆ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਸਿੱਖ ਯੁੱਧ ਕਲਾ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਹੈ। ਇਸ ਮੌਕੇ ਪਰਮਜੀਤ ਸਿੰਘ, ਦਲਜੀਤ ਸਿੰਘ, ਰਮਨਪ੍ਰੀਤ ਸਿੰਘ ਟਾਂਡਾ, ਕੁਲਵਿੰਦਰ ਸਿੰਘ, ਅੰਮ੍ਰਿਤ ਰਾਏ ਸਿੰਘ, ਰਣਜੀਤ ਸਿੰਘ, ਜਸਕਰਨ ਸਿੰਘ, ਗੁਰਸ਼ਰਨ ਸਿੰਘ, ਜਸਪ੍ਰੀਤ ਸਿੰਘ, ਗੁਰਕੀਰਤ ਸਿੰਘ, ਗੁਰਬਾਜ਼ ਸਿੰਘ, ਕਮਲਪ੍ਰੀਤ ਸਿੰਘ, ਪਰਮਵੀਰ ਸਿੰਘ, ਭੁਪਿੰਦਰ ਸਿੰਘ, ਕਮਲ ਸਿੰਘ, ਕਰਨਜੋਤ ਸਿੰਘ, ਅਗਮਜੋਤ ਕੌਰ, ਅਰਸ਼ਪ੍ਰੀਤ ਕੌਰ, ਗੁਰਨਾਜ਼ ਕੌਰ, ਜਸਮੀਤ ਸਿੰਘ, ਅਮਨਿੰਦਰ ਸਿੰਘ, ਮਨਜੋਤ ਸਿੰਘ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ ਅਗਲੀ ਖ਼ਬਰ ਤੁਹਾਡੇ ਮੁੱਦੇ ਸਾਡੀ ਰਾਇ : CM ਤੋਂ ਬਿਨ੍ਹਾਂ ਪੇਸ਼ ਹੋਣਗੇ 'ਆਪ' ਵਿਧਾਇਕ ?
Ad Position 24
No active advertisement