02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਦਸੂਹਾ ਵਿਚ ਮੀਂਹ-ਹਨੇਰੀ ਦਾ ਕਹਿਰ ਹੁਸ਼ਿਆਰਪੁਰ ਰੋਡ ’ਤੇ ਦੋ ਦਰਜਨ ਤੋਂ ਵੱਧ ਸਫ਼ੈਦੇ ਦੇ ਦਰੱਖ਼ਤ ਨੁਕਸਾਨੇ,

Ad Position 21
No active advertisement
ਅਜੀਤ ਡੈਸਕ 25-06-2026

ਦਸੂਹਾ, 24 ਜੂਨ (ਕੌਸ਼ਲ)- ਦਸੂਹਾ ਵਿਖੇ ਆਈ ਤੇਜ਼ ਮੀਂਹ ਅਤੇ ਹਨੇਰੀ ਨੇ ਹੁਸ਼ਿਆਰਪੁਰ ਰੋਡ ’ਤੇ ਭਾਰੀ ਨੁਕਸਾਨ ਕੀਤਾ ਹੈ। ਸੜਕ ਦੇ ਦੋਨੋਂ ਪਾਸਿਆਂ ਲੱਗੇ ਕਰੀਬ ਦੋ ਦਰਜਨ ਤੋਂ ਵੱਧ ਪੁਰਾਣੇ ਸਫ਼ੈਦੇ ਦੇ ਦਰਖ਼ਤ ਤੇਜ਼ ਹਵਾਵਾਂ ਦੀ ਚਪੇਟ ਵਿਚ ਆ ਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ। ਕਈ ਦਰਖਤਾਂ ਦੇ ਵੱਡੇ-ਵੱਡੇ ਡਾਲੇ ਟੁੱਟ ਕੇ ਸੜਕਾਂ ’ਤੇ ਆ ਡਿੱਗੇ, ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਲੋਕਾਂ ਅਨੁਸਾਰ ਡਿੱਗੇ ਹੋਏ ਡਾਲਿਆਂ ਕਾਰਨ ਕੁੱਝ ਲੋਕਾਂ ਨੂੰ ਸੱਟਾਂ ਵੀ ਲੱਗੀਆਂ ਹਨ ਅਤੇ ਵਾਹਨਾਂ ਸਮੇਤ ਹੋਰ ਚੱਲ-ਅਚੱਲ ਜਾਇਦਾਦ ਦਾ ਨੁਕਸਾਨ ਹੋਇਆ ਹੈ। ਲੋਕਾਂ ਨੇ ਦੱਸਿਆ ਕਿ ਇਹ ਸਫ਼ੈਦੇ ਦੇ ਦਰਖ਼ਤ 50 ਸਾਲ ਤੋਂ ਵੀ ਵੱਧ ਪੁਰਾਣੇ ਹਨ ਅਤੇ ਸਮੇਂ ਦੇ ਨਾਲ ਅੰਦਰੋਂ ਖੋਖਲੇ ਹੋ ਚੁੱਕੇ ਹਨ। ਇਸ ਕਾਰਨ ਥੋੜ੍ਹੀ ਜਿਹੀ ਹਨੇਰੀ ਜਾਂ ਤੂਫ਼ਾਨ ਦੌਰਾਨ ਵੀ ਇਹ ਦਰਖ਼ਤ ਜਾਂ ਉਨ੍ਹਾਂ ਦੀਆਂ ਟਾਹਣੀਆਂ ਸੜਕਾਂ ’ਤੇ ਡਿੱਗਣ ਲੱਗ ਪੈਂਦੀਆਂ ਹਨ। ਸਥਾਨਕ ਵਸਨੀਕਾਂ ਨੇ ਦੋਸ਼ ਲਗਾਇਆ ਕਿ ਇਸ ਗੰਭੀਰ ਸਮੱਸਿਆ ਬਾਰੇ ਕਈ ਵਾਰ ਸੰਬੰਧਿਤ ਵਿਭਾਗਾਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਨ੍ਹਾਂ ਖ਼ਤਰਨਾਕ ਦਰਖਤਾਂ ਦੀ ਜਾਂਚ ਕਰਕੇ ਉਚਿੱਤ ਕਦਮ ਨਾ ਚੁੱਕੇ ਗਏ ਤਾਂ ਭਵਿੱਖ ਵਿਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਸਬੰਧੀ ਸਥਾਨਕ ਵਕੀਲ ਐਨ.ਐਸ. ਵਿਰਕ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਸੰਬੰਧਿਤ ਵਿਭਾਗ ਨੂੰ ਲਿਖਤੀ ਅਤੇ ਮੌਖਿਕ ਰੂਪ ਵਿਚ ਇਸ ਮਾਮਲੇ ਵੱਲ ਧਿਆਨ ਦਿਵਾ ਚੁੱਕੇ ਹਨ, ਪਰ ਵਿਭਾਗ ਵੱਲੋਂ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿਭਾਗ ਵੱਲੋਂ ਇਸ ਸਮੱਸਿਆ ਦੇ ਹੱਲ ਵਿਚ ਹੋਰ ਦੇਰੀ ਕੀਤੀ ਗਈ ਤਾਂ ਉਹ ਲੋਕ ਹਿਤ ਵਿਚ ਮਾਨਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਗੇ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਹੁਸ਼ਿਆਰਪੁਰ ਰੋਡ ’ਤੇ ਲੱਗੇ ਖ਼ਤਰਨਾਕ ਅਤੇ ਖੋਖਲੇ ਹੋ ਚੁੱਕੇ ਦਰਖਤਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਰੋਹਿਤ ਕੁਮਾਰ ਬਲਾਕ ਯੂਥ ਕਾਂਗਰਸ ਹਾਜੀਪੁਰ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਹਲਕਾ ਵਿਧਾਇਕ ਐਡ. ਘੁੰਮਣ ਹਲਕੇ ਦੇ ਸਾਰੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਰਹੇ ਹਨ-ਬੌਬੀ ਕੌਸ਼ਲ, ਸਰਪੰਚ ਰਮਨਦੀਪ
Ad Position 24
No active advertisement