02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਡੀ.ਸੀ. ਵਲੋਂ ਸੰਭਾਵਿਤ ਹੜ੍ਹਾਂ ਸੰਬੰਧੀ ਐੱਸ.ਡੀ.ਐੱਮਜ਼ ਅਤੇ ਰੈਵੀਨਿਊ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 25-06-2026

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫ਼ੌਜ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਐੱਸ.ਡੀ.ਐੱਮਜ਼ ਅਤੇ ਰੈਵੀਨਿਊ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਵੈਸਟਰਨ ਕਮਾਂਡ ਤੋਂ ਲੈਫ਼ਟੀਨੈਂਟ ਕਰਨਲ ਐੱਸ.ਕੇ. ਕੁਲਕਰਨੀ ਅਤੇ ਮੇਜਰ ਰਿਤੇਸ਼ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਪਹਿਲਾਂ ਹੀ ਪੂਰੀ ਤਿਆਰੀ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਉਪਲਬੱਧਤਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿਚ ਫ਼ੌਜ ਦਾ ਸਹਿਯੋਗ ਬਹੁਤ ਮਹੱਤਵਪੂਰਨ ਰਹੇਗਾ। ਡਿਪਟੀ ਕਮਿਸ਼ਨਰ ਨੇ ਸਾਰੇ ਐੱਸ.ਡੀ.ਐੱਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਲਾਈਫ਼ ਜੈਕਟਾਂ, ਰੇਤ ਦੀਆਂ ਬੋਰੀਆਂ (ਸੈਂਡ ਬੈਗ), ਕਿਸ਼ਤੀਆਂ ਅਤੇ ਤਜਰਬੇਕਾਰ ਬੋਟਮੈਨ ਦੀ ਉਪਲਬੱਧਤਾ ਯਕੀਨੀ ਬਣਾਉਣ। ਇਸ ਦੌਰਾਨ ਲੈਫ਼ਟੀਨੈਂਟ ਕਰਨਲ ਐੱਸ.ਕੇ. ਕੁਲਕਰਨੀ ਅਤੇ ਮੇਜਰ ਰਿਤੇਸ਼ ਨੇ ਦੱਸਿਆ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਫ਼ੌਜ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ਦੇ ਹਿਸਾਬ ਨਾਲ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ, ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐੱਸ.ਡੀ.ਐੱਮ. ਦਸੂਹਾ ਕੰਵਲਜੀਤ ਸਿੰਘ, ਐੱਸ.ਡੀ.ਐੱਮ. ਮੁਕੇਰੀਆਂ ਜਯੋਤਸਨਾ, ਐੱਸ.ਡੀ.ਐੱਮ. ਟਾਂਡਾ ਲਵਪ੍ਰੀਤ ਸਿੰਘ, ਡੀ.ਆਰ.ਓ. ਅਮਨਦੀਪ ਚਾਵਲਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਹੋਰਨਾਂ ਜਥੇਬੰਦੀਆਂ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਰੈਲੀ ਅਗਲੀ ਖ਼ਬਰ ਰੋਹਿਤ ਕੁਮਾਰ ਬਲਾਕ ਯੂਥ ਕਾਂਗਰਸ ਹਾਜੀਪੁਰ ਦੇ ਪ੍ਰਧਾਨ ਨਿਯੁਕਤ
Ad Position 24
No active advertisement