13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬੈਂਸ ਵਿਖੇ ਪੰਜ ਦਿਨਾਂ ਗੁਰਮਤਿ ਸਿਖਲਾਈ ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 26-06-2026

ਮੱਲਪੁਰ ਅੜਕਾਂ, 25 ਜੂਨ (ਮਨਜੀਤ ਸਿੰਘ ਜੱਬੋਵਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਪਿੰਡ ਬੈਂਸ ਵਿਖੇ ਪੰਜ ਦਿਨਾਂ ਗੁਰਮਤਿ ਸਿਖਲਾਈ ਕੈਂਪ ਸਫਲਤਾਪੂਰਵਕ ਲਗਾਇਆ। ਕੈਂਪ ਦਾ ਉਦੇਸ਼ ਬੱਚਿਆਂ ਤੇ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਨਾ ਸੀ। ਕੈਂਪ ਦੌਰਾਨ ਬੱਚਿਆਂ ਤੇ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਮਤਿ ਵਿਚਾਰਾਂ ਦਾ ਲਾਭ ਪ੍ਰਾਪਤ ਕੀਤਾ। ਕੈਂਪ ਦੇ ਦੌਰਾਨ ਬੱਚਿਆਂ ਨੂੰ ਗੁਰਬਾਣੀ ਪਾਠ, ਗੁਰਮੁਖੀ ਲਿਪੀ, ਸਿੱਖ ਇਤਿਹਾਸ, ਗੁਰ ਇਤਿਹਾਸ ਇਸ ਤੋਂ ਇਲਾਵਾ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿੱਚ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਕੈਂਪ ਵਿਚ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ਗੁਰਮਤਿ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਪ੍ਰਚਾਰ ਤੇ ਸਿੱਖਿਆ ਦੀ ਸੇਵਾ ਭਾਈ ਜਰਨੈਲ ਸਿੰਘ ਨਵਾਂਸ਼ਹਿਰ, ਭਾਈ ਸਿਮਰਪ੍ਰੀਤ ਸਿੰਘ ਜੈਤੋ, ਭਾਈ ਅਰਸ਼ਦੀਪ ਸਿੰਘ ਤੇ ਭਾਈ ਸਹਿਜਦੀਪ ਸਿੰਘ ਵੱਲੋਂ ਨਿਭਾਈ ਗਈ। ਪੂਰੇ ਕੈਂਪ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਦਾ ਇਕ ਵਿਸ਼ੇਸ਼ ਟੈਸਟ ਲਿਆ, ਜਿਸ ਵਿਚ ਗੁਰਬਾਣੀ, ਸਿੱਖ ਇਤਿਹਾਸ ਤੇ ਕੈਂਪ ਦੌਰਾਨ ਸਿਖਾਏ ਗਏ ਵਿਸ਼ਿਆਂ ਸੰਬੰਧੀ ਸਵਾਲ ਪੁੱਛੇ ਗਏ। ਟੈਸਟ ਵਿਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਠੁਆਣਾ ਚੋਅ ਦੀ ਸਫ਼ਾਈ ਲਈ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ 7 ਵਿਧਾਨ ਸਭਾ ਹਲਕਿਆਂ ਦੇ 12,68,648 ਵੋਟਰਾਂ ਲਈ 1,563 ਬੀ. ਐਲ. ਓਜ਼ ਲਗਾਏ-ਆਸ਼ਿਕਾ ਜੈਨ
Ad Position 24