12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਵਿਸ਼ਵ ਯੋਗ ਦਿਵਸ’ ਮਨਾਇਆ

Ad Position 21
No active advertisement
ਅਜੀਤ ਡੈਸਕ 26-06-2026

ਪੱਸੀ ਕੰਢੀ, 25 ਜੂਨ (ਜਗਤਾਰ ਸਿੰਘ ਰਜਪਾਲਮਾ)-ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਵਿਸ਼ਵ ਯੋਗ ਦਿਵਸ’ ਮਨਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਹਰ ਸਾਲ 21 ਜੂਨ ਨੂੰ ਵਿਸ਼ਵ ਯੋਗ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਨਾ ਸਿਰਫ਼ ਭਾਰਤ ਲਈ ਸਗੋਂ ਦੁਨੀਆਂ ਭਰ ਦੇ ਕਰੋੜਾਂ ਲੋਕਾਂ ਲਈ ਵੀ ਖਾਸ ਹੈ 11 ਦਸੰਬਰ 2014 ਨੂੰ ਸੰਯੁਕਤ ਰਾਸ਼ਟਰ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਘੋਸ਼ਿਤ ਕੀਤਾ ਹੈ। ਇਸ ਤੋਂ ਬਾਅਦ 2015 ਵਿਚ ਪਹਿਲੀ ਵਾਰ ਇਸ ਦਿਨ ਨੂੰ ਵਿਸ਼ਵ ਪੱਧਰ ‘ਤੇ ਮਨਾਇਆ। ਇਸ ਦੇ ਮੁੱਖ ਉਦੇਸ਼ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨਾ, ਏਕਤਾ ਤੇ ਸ਼ਾਂਤੀ ਦਾ ਸੰਦੇਸ਼ ਫੈਲਾਉਣਾ, ਸਿਹਤ ਨੂੰ ਬਿਹਤਰ ਬਣਾਉਣ ਲਈ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣਾ। ਸੀ. ਐੱਚ. �. ਹਰਕੀਰਤ ਸਿੰਘ ਨੇ ਲੋਕਾਂ ਨੂੰ ਯੋਗ ਦੇ ਸਰੀਰਕ ਲਾਭ ਦੱਸਦਿਆਂ ਕਿਹਾ ਕਿ ਯੋਗ ਸਰੀਰ ਵਿਚ ਲਚਕਤਾ ਵਧਾਉਂਦਾ ਹੈ, ਭਾਰ ਕੰਟਰੋਲ ਕੀਤਾ ਜਾਂਦਾ ਹੈ, ਮਾਸਪੇਸ਼ੀਆਂ ਤੇ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ। ਇਸ ਸਮੇਂ ਲੋਕਾਂ ਨੂੰ ਯੋਗਾ ਦੇ ਫ਼ਾਇਦੇ ਦੱਸੇ ਗਏ ਮਾਸ ਪੇਸ਼ੀ ਲਚਕਤਾ ਵਿਚ ਸੁਧਾਰ, ਪਾਚਨ ਤੰਤਰ ਨੂੰ ਚੰਗਾ ਬਣਾਉਂਦਾ, ਅੰਦਰੂਨੀ ਅੰਗਾਂ ਨੂੰ ਮਜ਼ਬੂਤ ਕਰਦਾ, ਦਮੇ ਦਾ ਇਲਾਜ, ਦਿਲ ਨਾਲ ਸੰਬੰਧਿਤ ਸਮੱਸਿਆਵਾਂ ਦੇ ਇਲਾਜ ਵਿਚ ਮਦਦ ਕਰਦਾ ਹੈ, ਯੋਗਾ ਚਿਹਰੇ ‘ਤੇ ਨਿਖਾਰ ਲਿਆਉਂਦਾ ਹੈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਸੀ. ਐੱਚ. �. ਹਰਕੀਰਤ ਸਿੰਘ, ਕਮਲੇਸ਼ ਦੇਵੀ ਏ.ਐਨ.ਐਮ, ਜੋਤੀ ਸ਼ਰਮਾ ਮੀਨਾ ਕੁਮਾਰੀ, ਅਰਸ਼ਦੀਪ, ਬੰਦਨਾਂ ਦੇਵੀ, ਸੂਰਤੀ ਲਾਲ, ਕ੍ਰਿਸ਼ਨਾ ਦੇਵੀ, ਅਨੀਤਾ ਦੇਵੀ, ਨਿਰਮਲਾ ਦੇਵੀ, ਸੁਭਾਸ਼ ਰਾਣੀ (ਆਸ਼ਾ ਵਰਕਰ) ਅਤੇ ਪਿੰਡ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਲਈ ਕਰੀਅਰ-ਕਾਊਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਫ਼ੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਟ੍ਰੇਨਿੰਗ ਸ਼ੁਰੂ
Ad Position 24