12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕੌਮਾਂਤਰੀ ਯੋਗ ਦਿਵਸ ’ਤੇ ਸਕੂਲਾਂ ’ਚ ਮਨਾਇਆ ਯੋਗ ਦਿਵਸ

Ad Position 21
No active advertisement
ਅਜੀਤ ਡੈਸਕ 26-06-2026

ਰਾਮਗੜ੍ਹ ਸੀਕਰੀ, 25 ਜੂਨ (ਕਟੋਚ)-12ਵਾਂ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਬਲਾਕ ਤਲਵਾੜਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਯੋਗ ਆਸਣ ਤੇ ਯੋਗ ਕਿਰਿਆਵਾਂ ਕਰਕੇ ਯੋਗ ਦਿਵਸ ਉਤਸ਼ਾਹਪੂਰਵਕ ਮਨਾਇਆ। ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦੇ ਬਾਵਜੂਦ ਸਕੂਲਾਂ ਦੇ ਅਧਿਆਪਕਾਂ ਵਲੋਂ ਸਕੂਲਾਂ ਵਿਚ ਜਾ ਕੇ ਯੋਗ ਨਾਲ ਸੰਬੰਧਿਤ ਯੋਗ ਕਿਰਿਆਵਾਂ ਕਰਕੇ ਖ਼ੁਦ ਨੂੰ ਮਾਨਸਿਕ ਤੇ ਸਰੀਰਕ ਤੰਦਰੁਸਤੀ ਰੱਖਣ ਦਾ ਸੰਦੇਸ਼ ਦਿੱਤਾ ਅਤੇ ਵਿਦਿਆਰਥੀਆਂ ਨੂੰ ਵੀ ਯੋਗ ਕਿਰਿਆਵਾਂ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਜਪਿੰਦਰ ਕੁਮਾਰ, ਪਿ੍ਰੰਸੀਪਲ ਧੀਰਜ ਵਸ਼ਿਸ਼ਟ, ਹੈੱਡ ਮਾਸਟਰ ਜੀਤ ਸਿੰਘ, ਹੈੱਡ ਮਾਸਟਰ ਅਮਰਿੰਦਰ ਢਿੱਲੋਂ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ, ਹਾਈ ਸਕੂਲ ਅਮਰੋਹ, ਸੀਨੀਅਰ ਸੈਕੰਡਰੀ ਸਕੂਲ ਭੂੰਬੋਤਾੜ, ਸੀਨੀਅਰ ਸੈਕੰਡਰੀ ਸਕੂਲ ਧਰਮਪੁਰ ਦੇਵੀ, ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਅਤੇ ਪੀ. ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਵਿਖੇ ਯੋਗ ਦਿਵਸ ਮਨਾਇਆ ਅਤੇ ਅਧਿਆਪਕਾਂ ਵਲੋਂ ਉਤਸ਼ਾਹਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਕਾਰਜਕਾਰੀ ਪਿ੍ਰੰਸੀਪਲ ਰੇਨੂੰ ਰਾਣੀ, ਸਕੂਲ ਪ੍ਰਮੁੱਖ ਰੀਤਿਕਾ ਠਾਕੁਰ, ਸਕੂਲ ਇੰਚਾਰਜ ਯੋਗੇਸ਼ ਪਰਾਸ਼ਰ, ਪ੍ਰਸ਼ੋਤਮ ਦਾਸ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ’ਚ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ-ਲਾਲੀ ਬਾਜਵਾ ਅਗਲੀ ਖ਼ਬਰ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਪੰਜਾਬ ’ਚੋਂ ਸਭ ਤੋਂ ਘੱਟ ਉਮਰ ਦੇ ਰੋਹਨੀਸ਼ ਓਹਰੀ ਬਣੇ ਜ਼ਿਲ੍ਹਾ ਪ੍ਰਧਾਨ
Ad Position 24