12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 26-06-2026

ਹੁਸ਼ਿਆਰਪੁਰ, 25 ਜੂਨ (ਨਰਿੰਦਰ ਸਿੰਘ ਬੱਡਲਾ)-ਪੰਜਾਬ ‘ਚ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਹੁਸ਼ਿਆਰਪੁਰ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਹੜਤਾਲ ਕਰਦਿਆਂ ਰੋਸ ਧਰਨਾ ਲਗਾਇਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਡੇ ਨਾਲ ਵਾਅਦੇ ਕੀਤੇ ਸੀ ਕਿ ਤੁਹਾਡੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਪੂਰਾਂ ਕਰਾਂਗੇ, ਪਰ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਊਨਿਟੀ ਹੈਲਥ ਅਫ਼ਸਰਾਂ ਦਾ ਕੰਮ ਵਧਾ ਦਿੱਤਾ ਹੈ ਅਤੇ ਇੰਨਸੈਂਟਿਵ ‘ਚ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਅਤੇ ਸਰਕਾਰ ਵਲੋਂ ਤਨਖ਼ਾਹਾਂ ‘ਚ ਕਿਸੇ ਵੀ ਤਰ੍ਹਾਂ ਦਾ ਵਾਧਾ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਮਿਊਨਿਟੀ ਹੈਲਥ ਅਫ਼ਸਰ ਪਿੰਡ ਪੱਧਰ ‘ਤੇ ਸਿਹਤ ਨਾਲ ਸੰਬੰਧਿਤ ਆਪਣੀਆਂ 15 ਤਰ੍ਹਾਂ ਦੀਆਂ ਸੇਵਾਵਾਂ ਦੇ ਰਹੇ ਹਨ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਪਰ ਹੁਣ ਕੰਮ ਬੰਦ ਹੋਣ ‘ਤੇ ਲੋਕਾਂ ਵਿਚ ਇਹ ਸੇਵਾਵਾਂ ਨਹੀਂ ਪਹੁੰਚ ਰਹੀਆਂ। ਇਸ ਮੌਕੇ ਇੰਦਰਪਾਲ ਸਿੰਘ, ਉਂਕਾਰ ਸਿੰਘ, ਡਾ. ਵਰੁਣ ਵਸ਼ਿਸ਼ਟ, ਤਰੁਣਜੀਤ ਕੁਮਾਰ, ਨਰੀਸ਼ਾ ਸ਼ਰਮਾ, ਸੁਖਵਿੰਦਰ ਕੌਰ, ਮਨਦੀਪ ਕੌਰ, ਉਪਾਸਨਾ ਠਾਕੁਰ, ਰਜਨਦੀਪ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਥੇਂਦਾ ਵਿਖੇ ਐਨ. ਆਰ. ਆਈ. ਬਲਰਾਜ ਸਿੰਘ ਕਾਲਕੱਟ ਸਨਮਾਨਿਤ ਅਗਲੀ ਖ਼ਬਰ ਨਗਰ ਨਿਗਮ ਚੋਣਾਂ ’ਚ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਜਿੱਤ ਦਰਜ ਕਰਨਗੇ-ਲਾਲੀ ਬਾਜਵਾ
Ad Position 24