12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਵਿਸ਼ਾਲ ਪਾਰਕਿੰਗ ਤਿਆਰ

Ad Position 21
No active advertisement
ਅਜੀਤ ਡੈਸਕ 26-06-2026

ਟਾਂਡਾ ਉੜਮੁੜ, 25 ਜੂਨ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਦੇ 431ਵੇਂ ਸਾਲਾਨਾ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਸੇ ਲੜੀ ਤਹਿਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਵਾਹਨਾਂ ਦੀ ਪਾਰਕਿੰਗ ਲਈ ਵਿਸ਼ਾਲ ਪਾਰਕਿੰਗ ਤਿਆਰ ਕਰਵਾਈ ਗਈ ਹੈ। ਪਾਰਕਿੰਗ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਸੇਵਾਦਾਰਾਂ ਤੇ ਪ੍ਰਬੰਧਕਾਂ ਦੀ ਦੇਖ-ਰੇਖ ਹੇਠ ਪਾਰਕਿੰਗ ਵਾਲੀ ਜਗ੍ਹਾ ਨੂੰ ਸਮਤਲ ਕਰਕੇ ਸੀਮੈਂਟ ਤੇ ਕੰਕਰੀਟ ਪਾਇਆ ਤਾਂ ਜੋ ਸੰਗਤਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਗਣ ਵਾਲੇ ਇਸ ਵਿਸ਼ਾਲ ਜੋੜ ਮੇਲੇ ਵਿਚ ਪੰਜਾਬ ਸਮੇਤ ਦੇਸ਼ ਤੇ ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਸੰਗਤਾਂ ਗੁਰੂ ਘਰ ਵਿਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕਰਦੀਆਂ ਹਨ ਤੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਇਸ ਵਾਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਡੀ ਗਿਣਤੀ ਵਿਚ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਪਹੁੰਚ ਕੇ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ, ਗੁਰੂ ਘਰ ਵਿਚ ਨਤਮਸਤਕ ਹੋਣ ਅਤੇ ਆਪਣਾ ਜੀਵਨ ਸਫਲ ਕਰਨ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ-ਮੁੰਡੀਆਂ ਅਗਲੀ ਖ਼ਬਰ ਥੇਂਦਾ ਵਿਖੇ ਐਨ. ਆਰ. ਆਈ. ਬਲਰਾਜ ਸਿੰਘ ਕਾਲਕੱਟ ਸਨਮਾਨਿਤ
Ad Position 24