09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਅਣਪਛਾਤਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗੱਡੀ ਤੇ ਮੋਟਰਸਾਈਕਲ ਨੂੰ ਅੱਗ ਲਗਾਈ

Ad Position 21
No active advertisement
ਅਜੀਤ ਡੈਸਕ 27-06-2026
ਹਰਿਆਣਾ, 26 ਜੂਨ (ਹਰਮੇਲ ਸਿੰਘ ਖੱਖ)-ਬੀਤੀ ਦੇਰ ਰਾਤ ਪਿੰਡ ਭੂੰਗਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਦੀ ਗੱਡੀ ਤੇ ਮੋਟਰਸਾਈਕਲ ਨੂੰ ਅੱਗ ਲਗਾ ਕੇ ਸਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮੀ ਤੇ ਸਰਕਲ ਪ੍ਰਧਾਨ ਭੂੰਗਾ ਜਸਪਾਲ ਸਿੰਘ ਲੱਕੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਮਹਿੰਦਰਾ ਬੋਲੈਰੋ (ਪਿੱਕਾ) ਗੱਡੀ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਦੇਰ ਰਾਤ ਕਰੀਬ 11:30 ਵਜੇ ਗੱਡੀ ਨੂੰ ਅੱਗ ਲਗਾ ਦਿੱਤੀ, ਜਿਸ ਦਾ ਪਤਾ ਲੱਗਣ ‘ਤੇ ਬੜੀ ਮੁਸ਼ਕਿਲ ਨਾਲ ਉਨ੍ਹਾਂ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਗੱਡੀ ਕਾਫ਼ੀ ਸੜ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਸੇ ਰਾਤ ਕਰੀਬ 2:30 ਵਜੇ ਅਣਪਛਾਤੇ ਵਿਅਕਤੀਆਂ ਨੇ ਹੀ ਉਨ੍ਹਾਂ ਦੇ ਮੋਟਰਸਾਈਕਲ ਨੂੰ ਵੀ ਅੱਗ ਲਗਾ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ’ਚ ਐਨ. ਡੀ. ਪੀ. ਐਸ. ਦੇ 95 ਮਾਮਲੇ ਦਰਜ, 123 ਗ੍ਰਿਫ਼ਤਾਰ-ਐਸ. ਪੀ. ਮੇਜਰ ਸਿੰਘ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Ad Position 24