09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ’ਚ ਐਨ. ਡੀ. ਪੀ. ਐਸ. ਦੇ 95 ਮਾਮਲੇ ਦਰਜ, 123 ਗ੍ਰਿਫ਼ਤਾਰ-ਐਸ. ਪੀ. ਮੇਜਰ ਸਿੰਘ

Ad Position 21
No active advertisement
ਅਜੀਤ ਡੈਸਕ 27-06-2026
ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿਚ ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ (ਐਨਕਾਰਡ) ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਕਾਰਗੁਜ਼ਾਰੀ ਦੀ ਅੱਜ ਇਥੇ ਸਮੀਖਿਆ ਦੌਰਾਨ ਦੱਸਿਆ ਗਿਆ ਕਿ ਮਈ ਮਹੀਨੇ ਦੌਰਾਨ 95 ਕੇਸ ਦਰਜ ਕਰਕੇ 123 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਐਸ. ਡੀ. ਐਮ. ਪਰਮਪ੍ਰੀਤ ਸਿੰਘ, ਐਸ. ਪੀ. (ਪੀ. ਬੀ. ਆਈ.) ਮੇਜਰ ਸਿੰਘ ਤੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਦੀ ਅਗਵਾਈ ਵਿਚ ਅੱਜ ਇਥੇ ਐਨਕਾਰਡ ਸਮੀਖਿਆ ਮੀਟਿੰਗ ਵਿਚ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ, ਨਸ਼ਿਆਂ ਦੀ ਗ੍ਰਿਫ਼ਤ ਵਿਚ ਆਏ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਉਣ, ਨਸ਼ਿਆਂ ਵਿਰੁੱਧ ਜਾਗਰੂਕਤਾ ਸਰਗਰਮੀਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਵੱਖ-ਵੱਖ ਸੰਬੰਧਿਤ ਵਿਭਾਗਾਂ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਐਸ. ਪੀ. ਮੇਜਰ ਸਿੰਘ ਨੇ ਦੱਸਿਆ ਕਿ ਮਈ ਮਹੀਨੇ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ 878 ਗ੍ਰਾਮ ਹੈਰੋਇਨ, 26 ਕਿੱਲੋ ਤੋਂ ਵੱਧ ਚੂਰਾ ਪੋਸਤ, ਇਕ ਹਜ਼ਾਰ ਤੋਂ ਵੱਧ ਨਸ਼ੀਲੇ ਕੈਪਸੂਲ ਅਤੇ 15100 ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੀ ਅਸਰਦਾਰ ਢੰਗ ਨਾਲ ਰੋਕਥਾਮ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ’ਚ ਨਸ਼ਿਆਂ ਦੇ ਸਮੱਗਲਰਾਂ ਦੀ ਜਾਇਦਾਦਾਂ ਵੀ ਜ਼ਬਤ ਕਰਨ, ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਇਲਾਵਾ ਨਸ਼ਿਆਂ ਦੀ ਲਤ ਲਾ ਚੁੱਕੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕੇਂਦਰਾਂ ਵਿਚ ਭਰਤੀ ਕਰਵਾਉਣਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ਦੌਰਾਨ 147 ਪਬਲਿਕ ਮੀਟਿੰਗਾਂ ਕਰਕੇ ਨਸ਼ਿਆਂ ਦੇ ਰੁਝਾਨ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਐਸ. ਡੀ. ਐਮ. ਨੇ ਹੋਰਨਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਵਿਭਾਗ ਨਾਲ ਲਗਾਤਾਰ ਤਾਲਮੇਲ ਬਣਾ ਕੇ ਨਸ਼ਿਆਂ ਵਿਰੁੱਧ ਬਣਦੀਆਂ ਕਾਰਵਾਈਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਸਬਾ ਐਮਾਂ ਮਾਂਗਟ ਵਿਖੇ ‘ਕੌਮਾਂਤਰੀ ਨਸ਼ਾ ਵਿਰੋਧੀ ਦਿਵਸ’ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਅਣਪਛਾਤਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗੱਡੀ ਤੇ ਮੋਟਰਸਾਈਕਲ ਨੂੰ ਅੱਗ ਲਗਾਈ
Ad Position 24