09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਲਾਲੀ ਬਾਜਵਾ ਵਲੋਂ ਉਮੀਦਵਾਰ ਪ੍ਰਿਤਪਾਲ ਕੌਰ ਡਿੰਪਲ ਲਾਂਬਾ ਦੇ ਹੱਕ ’ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 27-06-2026
ਹੁਸ਼ਿਆਰਪੁਰ, 26 ਜੂਨ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਜ ਵੀ ਸੂਬਾ ਵਾਸੀ ਪਾਰਟੀ ਦੇ ਕਾਰਜਕਾਲ ਦੌਰਾਨ ਹੋਏ ਰਿਕਾਰਡ ਤੋੜ ਵਿਕਾਸ ਤੇ ਤਰੱਕੀ ਨੂੰ ਯਾਦ ਕਰ ਰਹੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ‘ਚ ਵਾਰਡ ਨੰ: 29 ਤੋਂ ਪਾਰਟੀ ਦੀ ਉਮੀਦਵਾਰ ਪ੍ਰਿਤਪਾਲ ਕੌਰ ਡਿੰਪਲ ਲਾਂਬਾ ਦੇ ਹੱਕ ‘ਚ ਘਰ-ਘਰ ਚੋਣ ਪ੍ਰਚਾਰ ਕਰਨ ਮੌਕੇ ਕੀਤਾ। ਉਨ੍ਹਾਂ ਵੋਟਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ‘ਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ ਤੇ ਹੁਣ ਲੋਕ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਵੀ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਸਾਫ਼ ਹੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ। ਇਸ ਮੌਕੇ ਉਮੀਦਵਾਰ ਪ੍ਰਿਤਪਾਲ ਕੌਰ ਡਿੰਪਲ ਲਾਂਬਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਜਿਤਾਉਂਦੇ ਹਨ ਤਾਂ ਉਹ ਬਿਨਾਂ ਭੇਦਭਾਵ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹਿਣਗੇ। ਇਸ ਮੌਕੇ ਸੰਤੋਖ ਸਿੰਘ ਔਜਲਾ, ਨਿਰੰਜਣ ਸਿੰਘ, ਜਤਿੰਦਰ ਸਿੰਘ ਰੀਹਲ, ਸੰਤੋਖ ਸਿੰਘ, ਅਨਮੋਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਚੋਣ ਲਈ ਮੈਦਾਨ ਭਖਿਆ, ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਸ਼ੁਰੂ ਅਗਲੀ ਖ਼ਬਰ ਗੜ੍ਹਸ਼ੰਕਰ ’ਚ ਏ. ਸੀ. ਦੀਆਂ ਪਾਈਪਾਂ ਕੱਟਣ ਦੀ ਘਟਨਾਵਾਂ ਨਿਰੰਤਰ ਜਾਰੀ
Ad Position 24