ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ 431ਵੇਂ ਪ੍ਰਕਾਸ਼ ਪੁਰਬ ਸੰਬੰਧੀ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਭਾਈ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 29-06-2026

ਟਾਂਡਾ ਉੜਮੁੜ, 27 ਜੂਨ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 431ਵੇਂ ਪ੍ਰਕਾਸ਼ ਉਤਸਵ ਤੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਟਾਹਲੀ ਸਾਹਿਬ ਦੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਦੱਸਿਆ ਕਿ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਦੇ ਮੁਖੀ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਲਾਕੇ, ਨਗਰ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਲੜੀ ਦੇ ਭੋਗ ਪਾਏ ਗਏ ਹਨ ਤੇ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ 28 ਜੂਨ ਨੂੰ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 30 ਜੂਨ ਨੂੰ ਪਾਏ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ 30 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਖੁੱਲ੍ਹੇ ਪੰਡਾਲ ਵਿਚ ਮਹਾਨ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ਵਿਚ ਬਾਬਾ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਪਾਉਂਟਾ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਮਿਰਜਾਪੁਰ ਜੰਡੇ ਵਾਲੇ, ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾ ਦਾ ਢਾਡੀ ਜਥਾ, ਭਾਈ ਸੁਖਵਿੰਦਰ ਸਿੰਘ ਮੰਡਾਲੀ ਵਾਲਿਆਂ ਦਾ ਢਾਡੀ ਜਥਾ ਤੇ ਹੋਰ ਰਾਗੀ-ਢਾਡੀ ਜਥੇ ਪਹੁੰਚ ਰਹੇ ਹਨ। ਇਸ ਮੌਕੇ ਬਾਬਾ ਕੁਲਦੀਪ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਰਵਾਏ ਜਾ ਰਹੇ ਸਮਾਗਮ ਵਿਚ ਨਗਰ ਤੇ ਇਲਾਕੇ ਦੇ ਨੌਜਵਾਨਾਂ, ਬੀਬੀਆਂ ਤੇ ਸੇਵਾਦਾਰਾਂ ਵਲੋਂ ਦਿਨ-ਰਾਤ ਸੇਵਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੰਗਰ ਵਾਲੇ ਸਿੰਘਾ ਦੀ ਸੇਵਾ ਡਿਊਟੀਆਂ, ਪਾਰਕਿੰਗ ਵਾਸਤੇ, ਠੰਢੇ ਮਿੱਠੇ ਜਲ ਦੀਆਂ ਛਬੀਲਾਂ ਸੇਵਾਵਾਂ ਕੀਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਜਿਥੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਹਰ ਅਵਤਾਰ ਸਿੰਘ ਸੀਕਰੀ, ਬਾਬਾ ਹਰਭਜਨ ਸਿੰਘ, ਬਾਬਾ ਹਰਬੰਸ ਸਿੰਘ ਟਾਂਡੇ ਵਾਲੇ, ਜਸਪ੍ਰੀਤ ਸਿੰਘ ਹਰਸੀ ਪਿੰਡ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਪ੍ਰਭ ਕਰਨ ਸਿੰਘ, ਸੰਦੀਪ ਸਿੰਘ ਕੁਰਾਲਾ, ਇੰਦਰਜੀਤ ਸਿੰਘ, ਥਾਣੇਦਾਰ ਅਮੀਰ ਸਿੰਘ, ਥਾਣੇਦਾਰ ਦਲਜਿੰਦਰ ਸਿੰਘ ਵੀ ਹਾਜ਼ਰ ਸਨ। ਟਾਂਡਾ ਉੜਮੁੜ, 27 ਜੂਨ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 431ਵੇਂ ਪ੍ਰਕਾਸ਼ ਉਤਸਵ ਤੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਟਾਹਲੀ ਸਾਹਿਬ ਦੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਦੱਸਿਆ ਕਿ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਦੇ ਮੁਖੀ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਲਾਕੇ, ਨਗਰ ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਲੜੀ ਦੇ ਭੋਗ ਪਾਏ ਗਏ ਹਨ ਤੇ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ 28 ਜੂਨ ਨੂੰ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 30 ਜੂਨ ਨੂੰ ਪਾਏ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ 30 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਖੁੱਲ੍ਹੇ ਪੰਡਾਲ ਵਿਚ ਮਹਾਨ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ਵਿਚ ਬਾਬਾ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਪਾਉਂਟਾ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਮਿਰਜਾਪੁਰ ਜੰਡੇ ਵਾਲੇ, ਬਾਬਾ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾ ਦਾ ਢਾਡੀ ਜਥਾ, ਭਾਈ ਸੁਖਵਿੰਦਰ ਸਿੰਘ ਮੰਡਾਲੀ ਵਾਲਿਆਂ ਦਾ ਢਾਡੀ ਜਥਾ ਤੇ ਹੋਰ ਰਾਗੀ-ਢਾਡੀ ਜਥੇ ਪਹੁੰਚ ਰਹੇ ਹਨ। ਇਸ ਮੌਕੇ ਬਾਬਾ ਕੁਲਦੀਪ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਰਵਾਏ ਜਾ ਰਹੇ ਸਮਾਗਮ ਵਿਚ ਨਗਰ ਤੇ ਇਲਾਕੇ ਦੇ ਨੌਜਵਾਨਾਂ, ਬੀਬੀਆਂ ਤੇ ਸੇਵਾਦਾਰਾਂ ਵਲੋਂ ਦਿਨ-ਰਾਤ ਸੇਵਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੰਗਰ ਵਾਲੇ ਸਿੰਘਾ ਦੀ ਸੇਵਾ ਡਿਊਟੀਆਂ, ਪਾਰਕਿੰਗ ਵਾਸਤੇ, ਠੰਢੇ ਮਿੱਠੇ ਜਲ ਦੀਆਂ ਛਬੀਲਾਂ ਸੇਵਾਵਾਂ ਕੀਤੀਆਂ ਜਾ ਰਹੀਆਂ। ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਜਿਥੇ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਹਰ ਅਵਤਾਰ ਸਿੰਘ ਸੀਕਰੀ, ਬਾਬਾ ਹਰਭਜਨ ਸਿੰਘ, ਬਾਬਾ ਹਰਬੰਸ ਸਿੰਘ ਟਾਂਡੇ ਵਾਲੇ, ਜਸਪ੍ਰੀਤ ਸਿੰਘ ਹਰਸੀ ਪਿੰਡ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਪ੍ਰਭ ਕਰਨ ਸਿੰਘ, ਸੰਦੀਪ ਸਿੰਘ ਕੁਰਾਲਾ, ਇੰਦਰਜੀਤ ਸਿੰਘ, ਥਾਣੇਦਾਰ ਅਮੀਰ ਸਿੰਘ, ਥਾਣੇਦਾਰ ਦਲਜਿੰਦਰ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਵਲੋਂ ਦਿੱਤਾ ਟਰੈਕਟਰ ਵਿਧਾਇਕ ਘੁੰਮਣ ਨੇ ਆਈ. ਟੀ. ਆਈ. ਨੂੰ ਸੌਪਿਆ ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵਲੋਂ ਪਾਵਰਕਾਮ ਦਫ਼ਤਰ ਦਾ ਘਿਰਾਓSaved as
Ad Position 24
No active advertisement