ਹੁਸ਼ਿਆਰਪੁਰ, 27 ਜੂਨ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਪ੍ਰਧਾਨ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਰਣਧੀਰ ਸਿੰਘ ਭਾਰਜ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ, ਉਪਰੰਤ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਕਲਗ਼ੀਧਰ ਚਰਨ ਪਾਵਨ, ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਹੋਇਆ। ਇਸ ਮੌਕੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਇਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਵ: ਰਣਧੀਰ ਸਿੰਘ ਭਾਰਜ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੰਤ ਰਣਜੀਤ ਸਿੰਘ ਡਗਾਣਾ ਕਲਾਂ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ, ਸਾਈਕਲਿਸਟ ਬਲਰਾਜ ਸਿੰਘ ਚੌਹਾਨ, ਪ੍ਰੇਮ ਸਿੰਘ ਪਿੱਪਲਾਂਵਾਲਾ, ਸਤਨਾਮ ਸਿੰਘ ਬੰਟੀ ਚੱਗਰਾਂ, ਸੰਦੀਪ ਸਿੰਘ ਸੀਕਰੀ, ਬਿਕਰਮਜੀਤ ਸਿੰਘ ਕਲਸੀ, ਹਰਜੀਤ ਸਿੰਘ ਮਠਾਰੂ, ਬਹਾਦਰ ਸਿੰਘ ਸੁਨੇਤ, ਡਾ: ਹਰਜਿੰਦਰ ਸਿੰਘ ਓਬਰਾਏ, ਦਲਜਿੰਦਰ ਸਿੰਘ ਧਾਮੀ, ਮਾ: ਕੁਲਵਿੰਦਰ ਸਿੰਘ ਜੰਡਾ, ਵਰਿੰਦਰ ਸਿੰਘ ਪਰਹਾਰ, ਜਸਵਿੰਦਰ ਸਿੰਘ ਛਾਉਣੀ, ਕੁਲਦੀਪ ਸਿੰਘ ਬੱਬੂ ਬਜਵਾੜਾ, ਬਰਿੰਦਰ ਸਿੰਘ ਪਰਮਾਰ, ਸੰਤੋਖ ਸਿੰਘ ਔਜਲਾ, ਹਰਸਿਮਰਨ ਸਿੰਘ ਹਰਜੀ ਬਾਜਵਾ, ਸੰਜੀਵ ਤਲਵਾੜ, ਗੁਰਪ੍ਰੀਤ ਸਿੰਘ ਕੋਹਲੀ, ਗੁਰਿੰਦਰ ਸਿੰਘ ਗੋਲਡੀ, ਗੁਰਜੀਤ ਸਿੰਘ ਨੀਲਾ ਨਲੋਆ, ਸੁਰਿੰਦਰ ਸਿੰਘ ਡੀ. ਐਸ. ਪੀ., ਰਾਣਾ ਰਣਬੀਰ ਸਿੰਘ, ਮਲਕੀਤ ਸਿੰਘ ਮਰਵਾਹਾ, ਅਪਿੰਦਰ ਸਿੰਘ ਮਾਹਿਲਪੁਰ, ਨਰਿੰਦਰ ਸਿੰਘ, ਵਿਕਾਸ ਹੰਸ, ਜੋਗਿੰਦਰ ਸਿੰਘ ਸੰਧੂ, ਸੁਖਦੇਵ ਸਿੰਘ ਕਪੂਰਥਲਾ, ਪਰਮਜੀਤ ਸਿੰਘ ਰੱਕੜ, ਅਮਰਜੀਤ ਸਿੰਘ, ਸਰਬਜੀਤ ਸਿੰਘ ਮੋਮੀ, ਰਾਜਵੀਰ ਸਿੰਘ ਸ਼ੰਟੀ ਮੁੱਖ ਬੁਲਾਰਾ, ਮਨਵੀਰ ਸਿੰਘ, ਪਰਮਿੰਦਰ ਸਿੰਘ ਪ੍ਰਿੰਸ, ਰਾਹੁਲ ਆਦੀਆ, ਜਪਿੰਦਰ ਸਿੰਘ ਅਟਵਾਲ, ਲਖਵਿੰਦਰ ਸਿੰਘ ਠੱਕਰ, ਸੰਤ ਸਿੰਘ ਜੰਡੋਰ, ਗੁਰਵਿੰਦਰ ਸਿੰਘ, ਭੁਪਿੰਦਰਜੀਤ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।