ਹੁਸ਼ਿਆਰਪੁਰ, 27 ਜੂਨ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਸਥਾਨਕ ਵਾਰਡ ਨੰ: 43 ਤੋਂ ਪਾਰਟੀ ਉਮੀਦਵਾਰ ਦੀਪਾਲੀ ਹੰਸ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਸੂਬੇ ਦਾ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੀ ਹੋਇਆ ਸੀ, ਜਦਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਪੰਜਾਬ ਦਾ ਸਮੁੱਚਾ ਵਿਕਾਸ ਰੁਕ ਗਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ‘ਚੋਂ ਇਕ ਵੀ ਪੂਰਾ ਨਹੀਂ ਕੀਤਾ ਤੇ ਹੁਣ ਲੋਕ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਇਨ੍ਹਾਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਾਂ ਦਰਜ ਕਰਨਗੇ। ਇਸ ਮੌਕੇ ਉਨ੍ਹਾਂ ਉਮੀਦਵਾਰ ਦੀਪਾਲੀ ਹੰਸ ਦੇ ਹੱਕ ‘ਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਅਪੀਲ ਕੀਤੀ। ਇਸ ਮੌਕੇ ਹਲਕਾ ਇੰਚਾਰਜ ਸੰਜੀਵ ਤਲਵਾੜ, ਸੰਤੋਖ ਸਿੰਘ ਔਜਲਾ, ਨਿਰੰਜਣ ਸਿੰਘ, ਜਤਿੰਦਰ ਸਿੰਘ ਰੀਹਲ, ਸੰਤੋਖ ਸਿੰਘ, ਅਨਮੋਲ ਸਿੰਘ, ਵਿਕਾਸ ਹੰਸ, ਸੰਜੀਵ ਥਾਪਰ, ਗੁਰਪ੍ਰੀਤ ਸਿੰਘ ਕੋਹਲੀ, ਕੋਸ਼ਿਕ ਅਰੋੜਾ ਆਦਿ ਹਾਜ਼ਰ ਸਨ।