08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 28-06-2026
ਕੋਟਫ਼ਤੂਹੀ, 27 ਜੂਨ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 28 ਜੂਨ ਨੂੰ ਸਵੇਰੇ 10. 30 ਤੋਂ ਦੁਪਹਿਰ 2 ਵਜੇ ਤੱਕ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਭਾਮ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਕਥਾ ਵਾਚਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਦੀਪ ਸਿੰਘ ਪ੍ਰੇਮਪੁਰ ਆਦਿ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਖ਼ਾਲਸਾ ਕਾਲਜ ਨੂੰ ਬੀ. ਐੱਸ. ਸੀ. ਆਰਟੀਫਿਸ਼ਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ ਕੋਰਸ ਦੀ ਮਾਨਤਾ ਅਗਲੀ ਖ਼ਬਰ ਹੋਮ ਫ਼ਾਰ ਹੋਮਲੈੱਸ ਸੰਸਥਾ ਵਲੋਂ ਮੁਹੱਲਾ ਰਿਸ਼ੀ ਨਗਰ ’ਚ ਲੋੜਵੰਦ ਲਈ ਨਵੇਂ ਘਰ ਦੀ ਸ਼ੁਰੂਆਤ
Ad Position 24