02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਫੰਬੀਆਂ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 29-06-2026

ਹੁਸ਼ਿਆਰਪੁਰ, 28 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਫੰਬੀਆਂ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਪੰਚਾਇਤ ਮੈਂਬਰਾਂ ਜਿਨ੍ਹਾਂ ਵਿਚ ਸਰਪੰਚ ਪੂਜਾ ਰਾਣੀ, ਰਾਕੇਸ਼ ਕੁਮਾਰ ਸਾਬਕਾ ਸਰਪੰਚ, ਪੰਚ ਦਿਲਬਾਗ ਸਿੰਘ, ਪਰਮਜੀਤ ਕੌਰ, ਰਾਮਪਾਲ, ਬਲਵੀਰ ਸਿੰਘ, ਰਾਜੀਵ ਕੁਮਾਰ, ਜਸਵਿੰਦਰ ਕੁਮਾਰ, ਪਰਮਜੀਤ ਕੌਰ, ਜਗਦੀਸ਼ ਕੁਮਾਰ, ਨਿਰਮਲ ਚੰਦ, ਰਾਜੀਵ ਵਾਸੂਦੇਵਾ, ਦਵਿੰਦਰ ਸਿੰਘ ਸੋਢੀ, ਮਹਿੰਦਰ ਕੌਰ ਦਾ ਸਵਾਗਤ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਕਿੰਦਾ ਸਾਬਕਾ ਸਰਪੰਚ ਸੰਧਰਾ ਸੋਢੀਆ ਨੇ ਵੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਜਿੰਨਾ ਕੰਮ ਮੰਤਰੀ ਡਾ. ਰਵਜੋਤ ਸਿੰਘ ਨੇ ਪਿਛਲੇ ਕੁਝ ਸਾਲਾਂ ਵਿਚ ਕਰਕੇ ਦਿਖਾਇਆ ਹੈ ਉਨ੍ਹਾਂ ਦੂਸਰੀਆਂ ਪਾਰਟੀਆਂ ਦੇ ਆਗੂਆਂ ਨੇ ਕਦੇ ਸੋਚਿਆ ਵੀ ਨਹੀਂ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕ-ਭਲਾਈ ਲਈ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ, ਪਾਰਦਰਸ਼ੀ ਪ੍ਰਸ਼ਾਸਨ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਫੰਬੀਆਂ ਦੀ ਸਮੁੱਚੀ ਪੰਚਾਇਤ ਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਾ ਦਾ ਪਾਰਟੀ ਵਿਚ ਸ਼ਾਮਿਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਤੰਗ ਆ ਕੇ ਇਮਾਨਦਾਰ ਤੇ ਵਿਕਾਸ ਪੱਖੀ ਸਰਕਾਰ ਦੇ ਨਾਲ ਖੜ੍ਹੇ ਹਨ। ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਪਾਬਲਾ, ਪਰਵਿੰਦਰ ਸਿੰਘ ਸੱਜਣ ਆਦਿ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਫ਼ਤੇ ਬਾਅਦ ਵੀ ਪੁਲਿਸ ਗ੍ਰਿਫ਼ਤ ਤੋਂ ਬਾਹਰ ਅਗਲੀ ਖ਼ਬਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਬੱਚਿਆਂ ਨੂੰ ਪਲਸ ਪੋਲੀਓ ਰੋਕੂ ਬੂੰਦਾਂ ਪਿਲਾਈਆਂ
Ad Position 24
No active advertisement