ਗੜ੍ਹਸ਼ੰਕਰ, 29 ਜੂਨ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰਿੰ. ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਵਜ਼ੀਫ਼ਾ ਵੰਡ ਸਮਾਗਮ ਕਰਵਾਇਆ, ਜਿਸ ਵਿਚ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਯੂ. ਐੱਸ. ਏ. ਵਲੋਂ ਕਾਲਜ ਦੇ 27 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ 7 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਵਜ਼ੀਫ਼ਾ ਵੰਡ ਸਮਾਗਮ ਦੌਰਾਨ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਯੂ. ਐੱਸ. ਏ. ਦੇ ਪ੍ਰਬੰਧਕੀ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਸੰਯੁਕਤ ਸਕੱਤਰ ਕਰਨਦੀਪ ਸਿੰਘ ਚੀਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡਾ. ਜਗਤਾਰ ਸਿੰਘ ਸਰੀਰਿਕ ਸਿੱਖਿਆ ਵਿਭਾਗ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਤੇ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਡਾ. ਜਗਦੀਪ ਸਿੰਘ ਪੰਜਾਬੀ ਵਿਭਾਗ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ, ਪ੍ਰਭਲੀਨ ਕੌਰ ਪ੍ਰੋਗਰਾਮ ਕੋਆਰਡੀਨੇਟਰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ, ਅਜੀਤ ਸਿੰਘ ਫ਼ੀਲਡ ਆਪ੍ਰੇਟਿਵ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ, ਜਸਪ੍ਰੀਤ ਸਿੰਘ ਤੇ ਰਜਾ ਸਿੰਘ ਸ਼ਾਮਿਲ ਹੋਏ। ਮੁੱਖ ਮਹਿਮਾਨ ਤੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕਰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਤੇ ਵਿਦਿਆਰਥੀਆਂ ਨੂੰ ਉੱਚ ਵਿੱਦਿਆ ਵਿਚ ਚੰਗੇ ਅੰਕ ਹਾਸਿਲ ਕਰਨ ਲਈ ਉਤਸ਼ਾਹਿਤ ਕੀਤਾ। ਪ੍ਰਿੰ. ਡਾ. ਅਮਨਦੀਪ ਹੀਰਾ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਵਜ਼ੀਫ਼ਾ ਰਾਸ਼ੀ ਲਈ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਯੂ. ਐੱਸ. ਏ. ਦਾ ਅਦਾਰੇ ਵਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਕਾਲਜ ਦੇ ਦੋ ਦਰਜਨ ਤੋਂ ਵਧੇਰੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਵੱਡੀ ਮਾਲੀ ਮਦਦ ਹਾਸਿਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਅਦਾਰਾ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਦੱਸਿਆ ਕਿ ਕਾਲਜ ਦੇ ਕੁੱਝ ਹੋਰ ਵਿਦਿਆਰਥੀਆਂ ਲਈ ਵੀ ਫਾਊਂਡੇਸ਼ਨ ਵਲੋਂ ਵਜ਼ੀਫ਼ਾ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਸਵਾਗਤੀ ਭਾਸ਼ਨ ਡਾ. ਅਰਵਿੰਦਰ ਕੌਰ ਕੋਆਰਡੀਨੇਟਰ ਸਕਾਲਰਸ਼ਿਪ ਕਮੇਟੀ ਵਲੋਂ ਅਤੇ ਧੰਨਵਾਦੀ ਭਾਸ਼ਨ ਪ੍ਰੋ. ਕੰਵਰ ਕੁਲਵੰਤ ਸਿੰਘ ਮੁਖੀ ਕਾਮਰਸ ਵਿਭਾਗ ਵਲੋਂ ਦਿੱਤਾ ਗਿਆ। ਸਟੇਜ ਦੀ ਜ਼ਿੰਮੇਵਾਰੀ ਪ੍ਰੋ. ਕਨਿਕਾ ਵਲੋਂ ਨਿਭਾਈ ਗਈ। ਇਸ ਮੌਕੇ ਡਾ. ਜਾਨਕੀ ਅਗਰਵਾਲ, ਡਾ. ਹਰਵਿੰਦਰ ਕੌਰ, ਪ੍ਰੋ. ਜਤਿੰਦਰ ਕੌਰ, ਡਾ. ਅਮਨਦੀਪ ਕੌਰ ਢਿੱਲੋਂ, ਡਾ. ਨਵਜੋਤ ਕੌਰ, ਪ੍ਰੋ. ਮਨਵੀਰ ਕੁਮਾਰ ਤੇ ਹੋਰ ਹਾਜ਼ਰ ਹੋਏ।
ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਯੂ. ਐੱਸ. ਏ. ਵਲੋਂ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੂੰ 7.70 ਲੱਖ ਦੀ ਰਾਸ਼ੀ ਦੇ ਚੈੱਕ ਤਕਸੀਮ
ਅਜੀਤ ਡੈਸਕ
30-06-2026