ਹੁਸ਼ਿਆਰਪੁਰ, 29 ਜੂਨ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਤੇ ਵੱਡੀ ਗਿਣਤੀ ਵਿਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਵੱਡੇ ਪੱਧਰ ’ਤੇ ਲੋਕ ਪੱਖੀ ਕੰਮ ਕਰਵਾ ਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਕਾਰਗੁਜ਼ਾਰੀ ਤੇ ਵਿਕਾਸ ਦੇ ਮੁੱਦਿਆਂ ਦੇ ਸਾਹਮਣੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕਣਗੀਆਂ। ਚੋਣ ਪ੍ਰਚਾਰ ਦੌਰਾਨ ਵਾਰਡ ਨੰਬਰ 29 ਦੇ ਵਸਨੀਕਾਂ ਨੇ ਬ੍ਰਹਮ ਸ਼ੰਕਰ ਜਿੰਪਾ ਤੇ ਉਮੀਦਵਾਰ ਨੀਰਜ ਰਾਣੀ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲੱਕੀ ਚੰਦਨ, ਸਾਬਕਾ ਕੌਂਸਲਰ ਕਮਲਜੀਤ ਕੌਰ, ਜਸਵਿੰਦਰ ਪਾਲ, ਜਗਦੀਸ਼ ਪਾਲ, ਰਵੀ ਗੁਪਤਾ, ਰਾਜੂ ਸੰਘਾ ਤੇ ਭਾਰੀ ਗਿਣਤੀ ਵਾਰਡ ਵਾਸੀ ਮੌਜੂਦ ਸਨ।
ਵਿਧਾਇਕ ਜਿੰਪਾ ਵਲੋਂ ਵਾਰਡ ਨੰਬਰ 29 ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ’ਚ ਪ੍ਰਚਾਰ
ਅਜੀਤ ਡੈਸਕ
30-06-2026