10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਹੁਸ਼ਿਆਰਪੁਰ ਤੋਂ ਹਿਰਾਸਤ ’ਚ ਲਏ ਕਿਸਾਨ ਥਾਣਾ ਮਾਹਿਲਪੁਰ ਵਿਖੇ ਪਹੁੰਚੇ

Ad Position 21
No active advertisement
ਅਜੀਤ ਡੈਸਕ 01-07-2026

ਮਾਹਿਲਪੁਰ, 30 ਜੂਨ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ 4:30 ਵਜੇ ਹੁਸ਼ਿਆਰਪੁਰ ਵਿਖੇ ਮਿੰਨੀ ਸੈਕਟਰੀਏਟ ਦੇ ਸਾਹਮਣੇ ਧਰਨਾ ਦੇ ਰਹੇ ਕਿਸਾਨ ਨੂੰ ਪੁਲਿਸ ਵਲੋਂ ਹਿਰਾਸਤ ਲੈਣ ਉਪਰੰਤ ਥਾਣਾ ਮਾਹਿਲਪੁਰ ਵਿਖੇ ਪਹੁੰਚਾਇਆ ਗਿਆ। ਮੌਕੇ ‘ਤੇ ਹਾਜ਼ਰ ਡੇਢ ਦਰਜਨ ਦੇ ਕਰੀਬ ਕਿਸਾਨਾਂ ਨੇ ਦੱਸਿਆ ਕਿ ਉਹ ਆਪਣੀ ਕੁੱਝ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋ ਸਮਾਂ ਲੈ ਉਸ ਨੂੰ ਮਿਲਣ ਆਏ ਸਨ। ਉਨ੍ਹਾਂ ਦੱਸਿਆ ਕਿ ਸਾਨੂੰ ਉਨ੍ਹਾਂ ਨਾਲ ਮਿਲਣ ਨਹੀ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਜੱਦੋ ਜਹਿਦ ਕਰਨ ਦੇ ਬਾਵਜੂਦ ਸਾਡੇ ਪੱਲੇ ਨਿਰਾਸ਼ਾ ਪੱਲੇ ਪਈ। ਉਨ੍ਹਾਂ ਦੱਸਿਆ ਕਿ ਅਸੀ ਮਿੰਨੀ ਸੈਕਟਰੀਏਟ ਦੇ ਸਾਹਮਣੇ ਬਹਿ ਗਏ। ਜਿਸ ਕਾਰਨ ਸਾਨੂੰ ਪੁਲਿਸ ਦੀਆਂ ਗੱਡੀਆਂ ‘ਚ ਬਿਠਾ ਕੇ ਵੱਖ-ਵੱਖ ਥਾਣਿਆਂ ‘ਚ ਲਿਜਾਇਆ ਗਿਆ। ਇੱਕ-ਡੇਢ ਘੰਟੇ ਰੁਕਣ ਉਪਰੰਤ ਉਨ੍ਹਾਂ ਨੂੰ ਪੁਲਿਸ ਵਾਸੀ ਗੱਡੀ ‘ਚ ਬਿਠਾ ਕੇ ਅਣ ਦੱਸੀ ਜਗ੍ਹਾ ‘ਤੇ ਲਿਜਾਇਆ ਗਿਆ। ਇਸ ਸਬੰਧੀ ਕਿਸਾਨਾਂ ਨਾਲ ਆਏ ਪੁਲਿਸ ਕਰਮਚਾਰੀਆਂ ਵਲੋਂ ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਗੁਰੇਜ਼ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਫ਼ਤਿਹਗੜ੍ਹ ਨਿਆੜਾ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਵਿਖੇ ਰੋਸ ਰੈਲੀ
Ad Position 24