ਹੁਸ਼ਿਆਰਪੁਰ, 30 ਜੂਨ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪਿੰਡ ਫਤਿਹਗੜ੍ਹ ਨਿਆੜਾ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਨ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਲੋੜਵੰਦ ਪਰਿਵਾਰ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਮਿਲੇ। ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਸਮੇਂ ਕਿਹਾ ਕਿ ਅੱਜ 1 ਜੁਲਾਈ ਤੋਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਲਕਾ ਸ਼ਾਮਚੁਰਾਸੀ ਦੀਆਂ ਹਜ਼ਾਰਾਂ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ ਯੋਜਨਾ ਦੀ ਰਾਸ਼ੀ ਆ ਜਾਵੇਗੀ ਅਤੇ ਜਿਨ੍ਹਾਂ ਦੀ ਰਜਿਸਟਰੇਸ਼ਨ ਦੇਰੀ ਨਾਲ ਹੋਈ ਹੈ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਵੀ ਆਉਣ ਵਾਲੇ ਦਿਨਾਂ ਦੌਰਾਨ ਯੋਜਨਾ ਦੀ ਰਾਸ਼ੀ ਆ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਲੋਕ ਸੰਪਰਕ ਪ੍ਰੋਗਰਾਮ ਨਿਰੰਤਰ ਜਾਰੀ ਰਹਿਣਗੇ।
ਡਾ. ਰਵਜੋਤ ਸਿੰਘ ਨੇ ਫ਼ਤਿਹਗੜ੍ਹ ਨਿਆੜਾ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਅਜੀਤ ਡੈਸਕ
01-07-2026