10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਲਾਲੀ ਬਾਜਵਾ ਵਲੋਂ ਵਾਰਡ ਨੰ: 19 ਤੋਂ ਉਮੀਦਵਾਰ ਰਾਜਵਿੰਦਰ ਕੌਰ ਦੇ ਹੱਕ ’ਚ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 01-07-2026

ਹੁਸ਼ਿਆਰਪੁਰ, 30 ਜੂਨ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਵਾਰਡ ਨੰਬਰ 19 ਤੋਂ ਉਮੀਦਵਾਰ ਰਾਜਵਿੰਦਰ ਕੌਰ ਦੇ ਹੱਕ ‘ਚ ਘਰ-ਘਰ ਚੋਣ ਪ੍ਰਚਾਰ ਕੀਤਾ। ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਇਨ੍ਹਾਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰੇਕ ਵਰਗ ਦੁਖੀ ਹੈ ਅਤੇ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ, ਉਨ੍ਹਾਂ ‘ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਲਾਈਆਂ ਗਈਆਂ ਭਲਾਈ ਦੀਆਂ ਸਕੀਮਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਾਰਡ ਦੇ ਸਰਬਪੱਖੀ ਵਿਕਾਸ ਲਈ ਉਮੀਦਵਾਰ ਰਾਜਵਿੰਦਰ ਕੌਰ ਨੂੰ ਜਿਤਾਉਣ। ਇਸ ਮੌਕੇ ਐਡ: ਸ਼ਮਸ਼ੇਰ ਸਿੰਘ ਭਾਰਦਵਾਜ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕੋਹਲੀ, ਦਲਜਿੰਦਰ ਸਿੰਘ ਧਾਮੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁਕੇਰੀਆਂ ਖੇਤਰ ’ਚ ਨਸ਼ਾ ਤਸਕਰਾਂ ਨੇ ਪੈਰ ਪਸਾਰੇ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਫ਼ਤਿਹਗੜ੍ਹ ਨਿਆੜਾ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Ad Position 24