06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਥਕ ਏਕਤਾ ਨੂੰ ਮਜ਼ਬੂਤ ਕਰਨ ਲਈ ਸਿੱਖ ਸੰਗਤਾਂ ਨੂੰ ਇੱਕਜੁੱਟ ਹੋਣ ਦੀ ਲੋੜ - ਭੂੰਦੜ

Ad Position 21
No active advertisement
ਅਜੀਤ ਡੈਸਕ 02-07-2026

ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ)- 7ਵੀਂ ਪਾਤਿਸ਼ਾਹੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਪੰਥਕ ਤਾਲਮੇਲ ਕਮੇਟੀ ਦੀ ਅਹਿਮ ਇਕੱਤਰਤਾ ਹੋਈ ਜਿਸ ‘ਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ‘ਤੇ ਸੀਨੀਅਰ ਆਗੂਆਂ ਅਤੇ ਸਮੁੱਚੀਆਂ ਸੰਗਤਾਂ ਦਾ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਸਵਾਗਤ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਨੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਸਮੇਂ ਪੰਥਕ ਏਕਤਾ ਨੂੰ ਮਜ਼ਬੂਤ ਅਤੇ ਸਿੱਖ ਸੰਗਤਾਂ ਨੂੰ ਇੱਕਜੁੱਟ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਪੰਥ ਦੇ ਮਸਲਿਆਂ ‘ਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੀ ਹੈ, ਜਿਸ ਨੂੰ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਿੱਥੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਸੀ ਉੱਥੇ ਹੀ ਸਰਕਾਰ ਵਲੋਂ ਬਣਾਏ ਗਏ ਕਾਨੂੰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੌਜੂਦਾ ਵਿਧਾਇਕਾਂ ਤੇ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਹ ਦੇਖਣ ‘ਚ ਆਇਆ ਕਿ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੇ ਵਿਧਾਨ ਸਭਾ ‘ਚ ਕਾਨੂੰਨ ਨੂੰ ਪਾਸ ਕੀਤਾ ਹੈ, ਉਨ੍ਹਾਂ ਨੂੰ ਖ਼ੁਦ ਕਾਨੂੰਨ ਸਬੰਧੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਧ ਚਿੰਤਾ ਦਾ ਵਿਸ਼ਾ ਇਹ ਕਿ ਬਹੁਤੇ ਵਿਧਾਇਕਾਂ ਨੇ ਤਾਂ ਕਾਨੂੰਨ ਨੂੰ ਪੜ੍ਹਿਆ ਤੱਕ ਵੀ ਨਹੀਂ ਹੈ। ਇਸ ਮੌਕੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਮੌਜੂਦਾ ਮੰਤਰੀ ਤੇ ਵਿਧਾਇਕ ਹੀ ਕਾਨੂੰਨ ਤੋਂ ਜਾਣੂ ਨਹੀਂ ਹਨ ਤਾਂ ਉਹ ਲੋਕਾਂ ਨੂੰ ਕੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਪੰਥਕ ਤਾਲਮੇਲ ਕਮੇਟੀ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਗੁਰਦੁਆਰਿਆਂ ਅਤੇ ਧਾਰਮਿਕ ਅਸਥਾਨਾਂ ਦਾ ਦੌਰਾ ਕਰੇਗੀ ਅਤੇ ਸਾਰੀਆਂ ਪੰਥਕ ਜਥੇਬੰਦੀਆਂ ਤੇ ਧਾਰਮਿਕ ਆਗੂਆਂ ਨੂੰ ਨਾਲ ਲੈ ਕੇ ਇਸ ਅਧੂਰੇ ਕਾਨੂੰਨ ਦੀ ਵਿਰੋਧਤਾ ਕਰੇਗੀ। ਇਸ ਮੌਕੇ ਆਗੂਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਥ ਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ‘ਤੇ ਇੱਕਜੁੱਟ ਹੋ ਕੇ ਅੱਗੇ ਆਉਣ ਤਾਂ ਜੋ ਧਾਰਮਿਕ ਮਾਮਲਿਆਂ ‘ਚ ਮਰਿਆਦਾ ਤੇ ਸਤਿਕਾਰ ਬਣਿਆ ਰਹੇ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸਰਕਾਰ ਨੂੰ ਕਾਨੂੰਨ ਬਣਾਉਣ ਤੋਂ ਪਹਿਲਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ, ਤਾਂ ਜੋ ਕੌਮ ‘ਚ ਅਜਿਹਾ ਰੇੜਕਾ ਪੈਦਾ ਨਾ ਹੁੰਦਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਬ-ਉਚ ਸੰਸਥਾ ਹੈ, ਜਿਸ ਵਲੋਂ ਜਾਰੀ ਕੀਤੇ ਗਏ ਹਰੇਕ ਹੁਕਮਨਾਮੇ ਨੂੰ ਪ੍ਰਵਾਨ ਕਰਨਾ ਹਰੇਕ ਗੁਰਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਵੀ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੋਵੇਗਾ, ਉਸ ‘ਤੇ ਫੁੱਲ ਚੜ੍ਹਾਏ ਜਾਣਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼੍ਰੋਮਣੀ ਅਕਾਲੀ ਦਲ (ਬ) ਜਤਿੰਦਰ ਸਿੰਘ ਲਾਲੀ ਬਾਜਵਾ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖੇੜਾ, ਸਤਨਾਮ ਸਿੰਘ ਬੰਟੀ, ਹਲਕਾ ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ, ਬਰਿੰਦਰ ਸਿੰਘ ਪਰਮਾਰ, ਅਮਰੀਕ ਸਿੰਘ ਭਾਗੋਵਾਲ, ਈਸ਼ਰ ਸਿੰਘ ਮੰਝਪੁਰ, ਪਰਮਿੰਦਰ ਸਿੰਘ ਛਾਉਣੀ ਕਲਾਂ, ਨੰਬਰਦਾਰ ਰਾਜਵੀਰ ਸਿੰਘ ਭੁੰਗਰਨੀ, ਸੁਰਿੰਦਰ ਸਿੰਘ ਸੋਢੀ, ਜਪਿੰਦਰ ਸਿੰਘ, ਗੁਰਿੰਦਰ ਸਿੰਘ ਗੋਲਡੀ, ਸੁਰਜੀਤ ਸਿੰਘ ਕੈਰੇ, ਗੁਰਜੀਤ ਸਿੰਘ ਨੀਲਾ ਨਲੋਆ, ਲਖਵਿੰਦਰ ਸਿੰਘ ਟਿੰਮੀ, ਜੰਗਵੀਰ ਸਿੰਘ ਚੱਗਰਾਂ, ਸਤਪਾਲ ਸਿੰਘ ਮੁਲਤਾਨੀ ਅਕਾਲੀ ਆਗੂ ਹਲਕਾ ਉੜਮੁੜ ਟਾਂਡਾ, ਸਰਬਜੀਤ ਸਿੰਘ ਮੋਮੀ, ਇਕਬਾਲ ਸਿੰਘ ਜੌਹਲ, ਗੁਰਚਰਨ ਸਿੰਘ ਮਿੰਟੂ, ਧਰਮਿੰਦਰ ਮਹੇ, ਹਰਭਜਨ ਵਧਾਵਨ, ਪਰਮਦੀਪ ਸਿੰਘ ਪੰਡੋਰੀ, ਦਲਜਿੰਦਰ ਸਿੰਘ ਧਾਮੀ, ਗੁਰਪ੍ਰੀਤ ਸਿੰਘ ਕੋਹਲੀ, ਹਰਜਾਪ ਸਿੰਘ ਮੱਖਣ, ਕੁਲਦੀਪ ਸਿੰਘ ਬੱਬੂ ਬਜਵਾੜਾ, ਮਝੈਲ ਸਿੰਘ, ਦੁੱਖਭੰਜਨ ਸਿੰਘ ਹਾਰਟਾ, ਸੰਤੋਖ ਸਿੰਘ ਔਜਲਾ, ਪਰਮਜੀਤ ਸਿੰਘ ਰੱਕੜ ਆਦਿ ਸਮੇਤ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਵਾ, ਬੁਢਾਪਾ ਅਤੇ ਅੰਗਹੀਣ ਪੈਨਸ਼ਨਰਜ਼ ਮੂਵਮੈਂਟ ਪੰਜਾਬ ਅਤੇ ਲੇਬਰ ਪਾਰਟੀ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਮਾਲੂਵਾਲ (ਭਕਨਾ) ਸਰਕਾਰੀ ਸਕੂਲ ਦੇ ਨਜ਼ਦੀਕ ਬਣ ਰਹੇ ਗੁਦਾਮਾਂ ਨੂੰ ਰੋਕਣ ਲਈ ਇਲਾਕੇ ਭਰ ਦੇ ਲੋਕਾਂ ਦਾ ਭਾਰੀ ਇਕੱਠ
Ad Position 24
No active advertisement