06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐਸ.ਆਈ.ਆਰ. ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 02-07-2026

ਹੁਸ਼ਿਆਰਪੁਰ, 1 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਰਜਿਸਟਰੇਸ਼ਨ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਵਲੋਂ ਘਰ-ਘਰ ਜਾ ਕੇ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਗਿਣਤੀ ਕਾਰਜ ਦੀ ਜਾਣਕਾਰੀ ਨਿਰਧਾਰਤ ਮੋਬਾਈਲ ਐਪ ‘ਤੇ ਸਮੇਂ ਸਿਰ ਅਪਲੋਡ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ‘ਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ ਨੂੰ ਯੋਗਤਾ ਤਾਰੀਖ਼ ਨਿਰਧਾਰਿਤ ਕੀਤੀ ਗਈ ਹੈ। ਇਸ ਤਹਿਤ 24 ਜੁਲਾਈ ਤੱਕ ਬੀ.ਐਲ.ਓਜ. ਘਰ-ਘਰ ਜਾ ਕੇ ਗਿਣਤੀ ਦਾ ਕੰਮ ਕਰਨਗੇ ਅਤੇ ਹਰ ਯੋਗ ਵੋਟਰ ਤੋਂ ਐਨਿਊਮਰੇਸ਼ਨ ਫਾਰਮ ਭਰਵਾਇਆ ਜਾਵੇਗਾ। ਆਸ਼ਿਕਾ ਜੈਨ ਨੇ ਦੱਸਿਆ ਕਿ ਜੇਕਰ ਕਿਸੇ ਘਰ ਵਿਚ ਵੋਟਰ ਗੈਰ-ਹਾਜ਼ਰ ਮਿਲਦਾ ਹੈ ਜਾਂ ਘਰ ਬੰਦ ਪਾਇਆ ਜਾਂਦਾ ਹੈ ਤਾਂ ਸਬੰਧਿਤ ਬੀ.ਐਲ.ਓ. ਉਸ ਘਰ ਦਾ ਤਿੰਨ ਵਾਰ ਦੌਰਾ ਕਰੇਗਾ। ਪਹਿਲੀ ਫੇਰੀ ਦੌਰਾਨ ਬੀ.ਐਲ.ਓ. ਆਪਣੇ ਅਗਲੇ ਦੌਰੇ ਸਬੰਧੀ ਸੂਚਨਾ ਘਰ ਦੇ ਦਰਵਾਜ਼ੇ ‘ਤੇ ਚਸਪਾ ਕਰੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਮੁਕੇਰੀਆਂ ਜੋਤਸਨਾ, ਤਹਿਸੀਲਦਾਰ ਚੋਣ ਰਮਨਦੀਪ ਕੌਰ ਅਤੇ ਚੋਣ ਕਾਨੂੰਨਗੋ ਲਖਬੀਰ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੋਕ ਮਸਲੇ : ਰੁੱਖਾਂ ਨੂੰ ਲੱਗ ਰਹੀਆਂ ਬਿਮਾਰੀਆਂ ਨਾਲ ਹਜ਼ਾਰਾਂ ਦਰੱਖਤ ਹੋ ਰਹੇ ਪ੍ਰਭਾਵਿਤ ਅਗਲੀ ਖ਼ਬਰ ਤਲਵਾੜਾ ’ਚ ਗੰਦੇ ਪਾਣੀ ਦੀ ਸਪਲਾਈ ਕਾਰਨ ਲੋਕਾਂ ’ਚ ਹਾਹਾਕਾਰ
Ad Position 24
No active advertisement