05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਅਕਾਲ ਅਕੈਡਮੀ ਮੱਖਣਗੜ੍ਹ ’ਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-07-2026

ਹੁਸ਼ਿਆਰਪੁਰ, 1 ਜੁਲਾਈ (ਨਰਿੰਦਰ ਸਿੰਘ ਬੱਡਲਾ)- ਅਕਾਲ ਅਕੈਡਮੀ ਮੱਖਣਗੜ੍ਹ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਪ੍ਰਿੰ: ਸੁਖਵਿੰਦਰ ਕੌਰ ਦੀ ਅਗਵਾਈ ‘ਚ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਉਹ ਸਮਾਂ ਹੈ, ਜਿਸ ‘ਚ ਵਿਦਿਆਰਥੀ ਮਿਹਨਤ ਕਰਕੇ ਆਪਣਾ ਭਵਿੱਖ ਸੰਵਾਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ, ਜਿਸ ਨਾਲ ਵਿਦਿਆਰਥੀਆਂ ‘ਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਅੱਗੇ ਵੱਧਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਇਕ ਅਜਿਹੀ ਅਲਾਮਤ ਹਨ, ਜੋ ਨਾ ਸਿਰਫ਼ ਇਕ ਇਨਸਾਨ ਨੂੰ, ਬਲਕਿ ਉਸ ਦੇ ਘਰ-ਪਰਿਵਾਰ ਤੇ ਸਮਾਜ ਨੂੰ ਵੀ ਬਰਬਾਦ ਕਰ ਦਿੰਦੇ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਹੋਰਨਾਂ ਨੂੰ ਜਾਗਰੂਕ ਕਰਨ ਦਾ ਸਹੁੰ ਵੀ ਚੁਕਾਈ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਇਕੱਤਰ ਹੋ ਕੇ ‘ਵੀ ਆਰ ਡਰੱਗ ਫ਼ਰੀ’ ਦਾ ਲੋਗੋ ਵੀ ਬਣਾ ਕੇ ਨਸ਼ਿਆਂ ਖ਼ਿਲਾਫ਼ ਸੁਨੇਹਾ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਫ਼ੈਕਟਰੀ ਨੂੰ ਅੱਗ ਲੱਗਣ ਨਾਲ ਲੱਖਾ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਚੋਰਾਂ ਵਲੋਂ 5 ਟਰਾਂਸਫ਼ਾਰਮਰਾਂ ਦਾ ਤੇਲ ਤੇ ਕੀਮਤੀ ਸਾਮਾਨ ਚੋਰੀ
Ad Position 24
No active advertisement